ਪੁੰਛ: ਜੰਮੂ-ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੁੰਛ ਵਿੱਚ ਫੌਜ ਦੀ ਗੱਡੀ ਨਾਲ ਵੱਡਾ ਹਾਦਸਾ ਵਾਪਰਿਆ ਹੈ। ਪੁੰਛ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਵੀਰਵਾਰ ਨੂੰ ਫੌਜ ਦੀ ਇਕ ਗੱਡੀ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਜਵਾਨਾਂ ਨੂੰ ਬਚਣ ਦਾ ਮੌਕਾ ਵੀ ਨਹੀਂ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਫੌਜ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਵੈਨ ਵਿੱਚ ਕਿੰਨੇ ਜਵਾਨ ਸਵਾਰ ਸਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਐੱਨਐੱਚ 'ਤੇ ਆਉਣ-ਜਾਣ ਵਾਲੇ ਲੋਕ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।
ਹਾਦਸਾ ਪੁੰਛ ਦੇ ਭਾਟਾ ਧੂੜੀਆ ਇਲਾਕੇ 'ਚ ਹਾਈਵੇਅ 'ਤੇ ਵਾਪਰਿਆ:ਇੱਥੇ ਤਿੰਨ ਜਵਾਨਾਂ ਦੀਆਂ ਲਾਸ਼ਾਂ ਨੂੰ ਮੌਕੇ ਤੋਂ ਬਾਹਰ ਕੱਢ ਲਿਆ ਗਿਆ ਹੈ। ਇਸ ਦੇ ਨਾਲ ਹੀ ਹੋਰ ਜਵਾਨਾਂ ਦਾ ਪਤਾ ਨਹੀਂ ਲੱਗ ਸਕਿਆ। ਇਹ ਹਾਦਸਾ ਪੁੰਛ ਦੇ ਭਾਟਾ ਧੂੜੀਆ ਇਲਾਕੇ 'ਚ ਹਾਈਵੇਅ 'ਤੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫੌਜ ਦੇ ਉੱਚ ਅਧਿਕਾਰੀ ਅਤੇ ਜੰਮੂ-ਕਸ਼ਮੀਰ ਪੁਲਸ ਮੌਕੇ 'ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਧਮਾਕਾ ਬਿਜਲੀ ਡਿੱਗਣ ਕਾਰਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁੰਛ ਤੋਂ 90 ਕਿਲੋਮੀਟਰ ਦੂਰ ਮੌਕੇ 'ਤੇ ਫੌਜ ਅਤੇ ਪੁਲਸ ਦੇ ਜਵਾਨ ਪਹੁੰਚ ਗਏ ਹਨ।