ਨਵੀਂ ਦਿੱਲੀ: ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਨਮਦਿਨ ਹੈ। ਅੱਜ ਉਹ ਆਪਣਾ 53ਵਾਂ ਜਨਮਦਿਨ ਮਨਾ ਰਹੇ ਹਨ। ਵੱਖ -ਵੱਖ ਸੂਬਿਆਂ ਦੇ ਸਿਆਸਤਦਾਨ, ਉਨ੍ਹਾਂ ਦੇ ਸਮਰਥਕ ਅਤੇ ਦਿੱਲੀ ਵਾਸੀ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਕੇਜਰੀਵਾਲ ਨੇ ਅੱਜ ਆਪਣਾ ਜਨਮਦਿਨ ਸਾਦਗੀ ਨਾਲ ਮਨਾਉਣ ਦਾ ਫੈਸਲਾ ਕੀਤਾ ਹੈ।
ਦੱਸ ਦਈਏ ਕਿ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ 53ਵਾਂ ਜਨਮਦਿਨ ਹੈ। ਅਰਵਿੰਦ ਕੇਜਰੀਵਾਲ ਦਾ ਜਨਮ 16 ਅਗਸਤ 1968 ਨੂੰ ਹਿਸਾਰ, ਹਰਿਆਣਾ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਗੋਵਿੰਦ ਰਾਮ ਕੇਜਰੀਵਾਲ ਅਤੇ ਮਾਤਾ ਦਾ ਨਾਂ ਗੀਤਾ ਦੇਵੀ ਹੈ। ਅਰਵਿੰਦ ਕੇਜਰੀਵਾਲ ਦੀ ਪਤਨੀ ਦਾ ਨਾਂ ਸੁਨੀਤਾ ਕੇਜਰੀਵਾਲ ਹੈ।