ਪੰਜਾਬ

punjab

By

Published : Apr 16, 2022, 4:54 PM IST

ETV Bharat / bharat

ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀਆਂ ਵਧਾਈਆਂ, ਕਿਹਾ...

ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਆਖਿਆ ਹੈ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਮੁਫ਼ਤ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਇਮਾਨਦਾਰ ਸਰਕਾਰ ਦਾ ਸ਼ਾਨਦਾਰ ਫੈਸਲਾ ਹੈ।

ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀਆਂ ਵਧਾਈਆਂ
ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀਆਂ ਵਧਾਈਆਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਐਲਾਨ ਕੀਤਾ ਗਿਆ ਹੈ ਕਿ ਪੰਜਾਬ 'ਚ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਜਿਸ ਦੇ ਚੱਲਦਿਆਂ ਹਰ ਖਪਤਕਾਰ ਨੂੰ ਬਿਜਲੀ ਬਿੱਲ 'ਤੇ 600 ਯੂਨਿਟ ਮੁਫ਼ਤ ਮਿਲਣਗੇ। ਇਸ ਦਾ ਕਾਰਨ ਕਿ ਪੰਜਾਬ 'ਚ ਬਿਜਲੀ ਦਾ ਬਿੱਲ ਦੋ ਮਹੀਨੇ ਬਾਅਦ ਆਉਂਦਾ ਹੈ।

ਇਸ 'ਤੇ ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਆਖਿਆ ਹੈ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਮੁਫ਼ਤ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਇਮਾਨਦਾਰ ਸਰਕਾਰ ਦਾ ਸ਼ਾਨਦਾਰ ਫੈਸਲਾ ਹੈ।

ਉਨ੍ਹਾਂ ਆਖਿਆ ਹੈ ਕਿ ਅਸੀਂ ਜੋ ਕਿਹਾ ਸੀ, ਉਹ ਕਰਕੇ ਵਿਖਾਇਆ ਹੈ। ਸਾਡੇ ਵਲੋਂ ਥੋੜ੍ਹੇ ਸਮੇਂ 'ਚ ਪਹਿਲੀ ਗਰੰਟੀ ਪੂਰੀ ਕਰ ਦਿੱਤੀ ਗਈ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰ ਵਲੋਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਨਦਾਰ ਐਲਾਨ ਕੀਤਾ ਹੈ, ਜਿਸ ਨਾਲ ਪੰਜਾਬ ਦੇ ਲੋਕ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬੇ ਦੇ ਲੋਕਾਂ ਨੂੰ ਇਮਾਨਦਾਰ ਸਰਕਾਰ ਮਿਲੀ ਹੈ।

ਉਨਾਂ ਨਾਲ ਹੀ ਇਹ ਵੀ ਕਿਹਾ ਕਿ ਅਸੀਂ ਜਦੋਂ ਚੋਣਾਂ ਦੌਰਾਨ ਗਰੰਟੀ ਦਿੱਤੀ ਸੀ ਤਾਂ ਪੰਜਾਬ ਦੇ ਲੋਕਾਂ ਨੂੰ ਯਕੀਨ ਨਹੀਂ ਹੋ ਰਿਹਾ ਸੀ ਅਤੇ ਵਿਰੋਧੀਆਂ ਵਲੋਂ ਵੀ ਸਵਾਲ ਚੁੱਕੇ ਜਾਂਦੇ ਸੀ। ਕੇਜਰੀਵਾਲ ਨੇ ਕਿਹਾ ਕਿ ਅੱਜ ਸਭ ਸੱਚ ਹੁੰਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ:ਸੀਐੱਮ ਮਾਨ ਦਾ ਵੱਡਾ ਐਲਾਨ, ਪੰਜਾਬ ’ਚ ਬਿਜਲੀ ਮਿਲੇਗੀ ਮੁਫ਼ਤ

ABOUT THE AUTHOR

...view details