ਹੈਦਰਾਬਾਦ ਡੈਸਕ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਦੇਸ਼ ਦੇ ਰਾਜਾਂ ਵਿੱਚ ਵਿਰੋਧੀਆਂ ਪਾਰਟੀਆਂ ਨੂੰ ਇੱਕਜੁੱਟ ਕਰਨ ਵਿੱਚ ਲੱਗੇ ਹੋਏ ਹਨ। ਇਸ ਤਹਿਤ ਹੀ ਅੱਜ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ MK ਸਟਾਲਿਨ ਨਾਲ ਚੇਨਈ ਸਥਿਤ ਉਨ੍ਹਾਂ ਦੀ ਰਿਹਾਇਸ਼ ਉੱਤੇ ਮੁਲਾਕਾਤ ਕੀਤੀ। ਇਸ ਮੌਕੇ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਘਵ ਚੱਢਾ, ਸੰਸਦ ਮੈਂਬਰ ਸੰਜੇ ਸਿੰਘ ਤੇ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਵੀ ਮੌਜੂਦ ਸਨ।
ਕੇਜਰੀਵਾਲ ਨੇ ਕੀਤੀ ਸੀ ਤੇਲੰਗਾਨਾ ਦੇ CM ਨਾਲ ਮੁਲਾਕਾਤ:-ਦੱਸ ਦਈਏ ਕਿ 27 ਮਈ 2023 ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨਾ ਹੈਦਰਾਬਾਦ ਵਿੱਚ ਮੁਲਾਕਾਤ ਕੀਤੀ ਸੀ। ਇਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਅਤੇ ਸੰਸਦ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਇਸ ਮੁਲਾਕਾਤ ਦੌਰਾਨ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨੇ ਕੇਜਰੀਵਾਲ ਦਾ ਸਮਰਥਨ ਕੀਤਾ ਸੀ।