ਗਾਂਧੀ ਨਗਰ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਾਂਗਰਸ ਉੱਤੇ ਨਿਸ਼ਾਨਾ ਸਾਧਿਆ। ਕਾਂਗਰਸ ਦੇ ਇਲਜ਼ਾਮ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਖਤਮ ਹੋ ਚੁੱਕੀ (Arvind Kejriwal says Congress Is Finished) ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਗੁਜਰਾਤ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਲਈ ਗੁਜਰਾਤ ਵਿੱਚ ਹਨ।
ਅਰਵਿੰਦ ਕੇਜਰੀਵਾਲ ਨੂੰ ਸੰਬੋਧਨ ਦੌਰਾਨ ਪੁੱਚਿਆ ਗਿਆ ਕਿ ਕਾਂਗਰਸ ਦਾ ਇਲਜ਼ਾਮ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਰੋੜਾਂ ਰੁਪਏ ਗੁਜਰਾਤ ਦੇ ਇਸ਼ਤਿਹਾਰਾਂ ਉੱਤੇ ਖਰਚ ਕਰ ਰਹੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦੀਵਾਲੀਆ ਹੋਣ ਦੀ ਕਗਾਰ ਉੱਤੇ ਹੈ ਅਤੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਕੋਈ ਪੈਸਾ ਨਹੀਂ ਹੈ। ਕੇਜਰੀਵਾਲ ਨੇ ਕਾਂਗਰਸ ਦੇ ਇਸ ਇਲਜ਼ਾਮ ਉੱਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਦੇਸ਼ ਵਿੱਚੋਂ ਕਾਂਗਰਸ ਖਤਮ ਹੋ ਗਈ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ "ਕਾਂਗਰਸ ਦੇ ਸਵਾਲ ਚੁੱਕਣੇ ਬੰਦ ਕਰੋ। ਲੋਕ ਇਸ ਬਾਰੇ ਸਪੱਸ਼ਟ ਹਨ। ਕੋਈ ਵੀ ਉਨ੍ਹਾਂ ਦੇ ਸਵਾਲਾਂ ਦੀ ਪਰਵਾਹ ਨਹੀਂ ਕਰਦਾ।