ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਕੋਰੋਨਾ (Corona in Delhi) ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸਰਕਾਰ ਨਜ਼ਰ ਰੱਖ ਰਹੀ ਹੈ।
ਦਿੱਲੀ 'ਚ ਵਧ ਰਹੇ ਕੋਰੋਨਾ ਮਾਮਲੇ ਦੱਸ ਦਈਏ ਕਿ ਦਿੱਲੀ 'ਚ ਕੋਰੋਨਾ ਦਾ ਸੰਕਰਮਣ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਸੰਕਰਮਣ ਦੀ ਦਰ ਢਾਈ ਫੀਸਦੀ ਨੂੰ ਪਾਰ ਕਰ ਗਈ ਹੈ, ਜਦਕਿ ਇਹ ਇਕ ਫੀਸਦੀ ਤੋਂ ਵੀ ਘੱਟ ਹੋ ਗਈ ਸੀ।
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 137 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਲਾਗ ਦੀ ਦਰ 2.70% ਦਰਜ ਕੀਤੀ ਗਈ ਹੈ। ਕੋਰੋਨਾ ਸੰਕਰਮਣ ਦੀ ਇਹ ਦਰ ਪਿਛਲੇ ਦੋ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ।
ਇਸ ਤੋਂ ਪਹਿਲਾਂ 5 ਫਰਵਰੀ ਨੂੰ ਇਹ 2.87 ਫੀਸਦੀ ਸੀ। ਕੋਰੋਨਾ ਦੇ ਵਧਦੇ ਸੰਕਰਮਣ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਘਬਰਾਉਣ ਦੀ ਲੋੜ ਨਹੀਂ ਹੈ। ਦਿੱਲੀ ਸਰਕਾਰ ਨਜ਼ਰ ਰੱਖ ਰਹੀ ਹੈ। ਲੋੜ ਪੈਣ 'ਤੇ ਕਦਮ ਚੁੱਕੇ ਜਾਣਗੇ।
ਇਹ ਵੀ ਪੜ੍ਹੋ:ਨਿੱਜੀ ਸਕੂਲਾਂ ਖਿਲਾਫ਼ ਮਾਨ ਸਰਕਾਰ ਨੇ ਜਾਰੀ ਕੀਤੇ ਇਹ ਸਖ਼ਤ ਹੁਕਮ