ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) 7 ਦਸੰਬਰ ਮੰਗਲਵਾਰ ਨੂੰ ਪੰਜਾਬ ਦੇ ਇੱਕ ਰੋਜ਼ਾ ਦੌਰੇ 'ਤੇ ਹੋਣਗੇ। ਮੁੱਖ ਮੰਤਰੀ ਇੱਥੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਕੇਜਰੀਵਾਲ ਪੰਜਾਬ ਲਈ ਨਵੀਂ ਗਰੰਟੀ ਦਾ ਐਲਾਨ ਕਰ ਸਕਦੇ ਹਨ।
ਪੰਜਾਬ 'ਚ ਵਿਰੋਧੀ ਧਿਰ ਦੇ ਆਗੂ ਅਤੇ ਪਾਰਟੀ ਦੇ ਸੀਨੀਅਰ ਮੈਂਬਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਗਲਵਾਰ ਨੂੰ ਕੇਜਰੀਵਾਲ ਸਭ ਤੋਂ ਪਹਿਲਾਂ ਜਲੰਧਰ ਦੇ ਕਰਤਾਰਪੁਰ 'ਚ ਹੋਣ ਵਾਲੇ ਪ੍ਰੋਗਰਾਮ 'ਚ ਔਰਤਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ‘ਕੇਜਰੀਵਾਲ ਦਾ ਦਲਿਤ ਭਾਈਚਾਰੇ ਨਾਲ ਸੰਵਾਦ’ ਪ੍ਰੋਗਰਾਮ ਵਿੱਚ ਹੁਸ਼ਿਆਰਪੁਰ ਦੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕਰਨਗੇ। ਪ੍ਰੋਗਰਾਮ 'ਚ 'ਆਪ' ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਸੂਬੇ ਦੇ ਹੋਰ ਸੀਨੀਅਰ ਆਗੂ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ:ਕੇਜਰੀਵਾਲ ਦੇ ਐਲਾਨ ਅਤੇ ਇਨ੍ਹਾਂ ਦੀ ਪੰਜਾਬ ਦੀ ਰਾਜਨੀਤੀ ’ਚ ਅਹਿਮੀਅਤ!