ਚੰਡੀਗੜ੍ਹ:2022 ਵਿੱਚ 5 ਸੂਬਿਆਂ ਵਿੱਚ ਚੋਣਾਂ ਹੋ ਜਾ ਰਹੀਆਂ ਹਨ, ਜਿਹਨਾਂ ਨੂੰ ਲੈ ਕੇ ਸਰਗਰਮੀ ਤੇਜ਼ ਹੁੰਦੀਆਂ ਦਿਖਾਈ ਦੇ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਜਿੱਤ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (capt amarinder singh) ’ਤੇ ਵਿਰੋਧੀਆਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ ਕਿ ਉਹ ਭਾਜਪਾ ਨਾਲ ਮਿਲੇ ਹੋਏ ਹਨ।
ਉਥੇ ਹੀ ਹੁਣ ਕੈਪਟਨ ਅਮਰਿੰਦਰ ਸਿੰਘ (capt amarinder singh) ਨੇ ਇਹ ਅਟਕਲਾਂ ਨੂੰ ਸਹੀ ਠਹਿਰਾਦੇ ਹੋਏ ਇੱਕ ਨਿੱਜੀ ਟੀਵੀ ਚੈੱਨਲ ’ਤੇ ਬਿਆਨ ਦਿੱਤਾ ਹੈ ਕਿ ਉਹ ਭਾਜਪਾ ਲਈ ਪ੍ਰਚਾਰ (campaign for bjp) ਕਰਨਗੇ।
ਇਹ ਵੀ ਪੜੋ:Punjab Assembly Election 2022: ਬਾਦਲਾਂ ਦਾ ਗੜ੍ਹ ਹੈ ਲੰਬੀ ਸੀਟ, ਜਾਣੋ ਇੱਥੇ ਦਾ ਸਿਆਸੀ ਹਾਲ...
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ (capt amarinder singh) ਵੱਲੋਂ ਦਿੱਤੇ ਬਿਆਨ ਵਿੱਚ ਉਹਨਾਂ ਨੇ ਕਿਹਾ ਹੈ ਕਿ ਮੈਂ ਸਿੱਖ ਬਹੁਗਿਣਤੀ ਇਲਾਕਿਆਂ ਵਿੱਚ ਬੀਜੇਪੀ ਲਈ ਪ੍ਰਚਾਰ ਕਰਾਂਗਾ। ਕੈਪਟਨ ਨੇ ਇਹ ਵੀ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਪੀ.ਐੱਮ. ਮੋਦੀ ਮੇਰੇ ਲਈ ਪ੍ਰਚਾਰ ਕਰਨ ਅਤੇ ਮੈਂ ਵੀ ਯੂ.ਪੀ. ਅਤੇ ਉੱਤਰਾਖੰਡ ਵਿੱਚ ਬੀਜੇਪੀ ਲਈ ਪ੍ਰਚਾਰ ਕਰਾਂਗਾ।
ਕੈਪਟਨ ਦੀ ਘਰਵਾਲੀ ਨੂੰ ਹਾਈ ਕਮਾਨ ਵੱਲੋਂ ਨੋਟਿਸ ਜਾਰੀ
ਉਥੇ ਹੀ ਦੂਜੇ ਪਾਸੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ (Harish Chaudhary) ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (capt amarinder singh) ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ (Notice issued to Preneet Kaur) ਕਰਕੇ ਉਨ੍ਹਾਂ ਨੂੰ ਮੌਜੂਦਾ ਹਾਲਾਤਾਂ ਅਤੇ ਪਾਰਟੀ ਵਿਰੁੱਧ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਉਹਨਾਂ ਨੇ ਕਿਹਾ ਹੈ ਕਿ ਸਥਾਨਕ ਕੌਂਸਲਰਾਂ ਅਤੇ ਆਗੂਆਂ ਨਾਲ ਕੀ ਕੀਤਾ ਜਾ ਰਿਹਾ ਹੈ, ਇਸ ਬਾਰੇ ਦੱਸਿਆ ਜਾਵੇ।
ਇਹ ਵੀ ਪੜੋ:CM ਚਰਨਜੀਤ ਚੰਨੀ ਨੇ PM ਮੋਦੀ ਨੂੰ ਪੱਤਰ ਲਿਖ ਕੀਤੀ ਇਹ ਮੰਗ