ਹੈਦਰਾਬਾਦ ਡੈਸਕ:ਚੋਣ ਕਮਿਸ਼ਨ ਨੇ ਛੇਤੀ ਹੀ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 2023 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਮਿਜ਼ੋਰਮ, ਮੱਧ ਪ੍ਰਦੇਸ਼, ਛੱਤੀਸਗੜ੍ਹ (Assembly Elections 2023), ਤੇਲੰਗਾਨਾ ਅਤੇ ਰਾਜਸਥਾਨ 'ਚ ਨਵੰਬਰ ਮਹੀਨੇ ਵਿੱਚ ਹੀ ਵੋਟਿੰਗ ਹੋਵੇਗੀ। ਸਾਰੇ ਰਾਜਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ।
ਚੋਣ ਕਮਿਸ਼ਨ ਵਲੋਂ ਵੋਟਿੰਗ ਲਈ ਤਰੀਕਾਂ ਦਾ ਐਲ਼ਾਨ:-
- ਛੱਤੀਸਗੜ੍ਹ ਵਿੱਚ ਵੋਟਿੰਗ ਲਈ 2 ਪੜਾਅ, 7 ਅਤੇ 17 ਨਵੰਬਰ ਨੂੰ ਵੋਟਿੰਗ ਹੋਵੇਗੀ।
- ਮੱਧ ਪ੍ਰਦੇਸ਼ ਵਿੱਚ 17 ਨਵੰਬਰ ਨੂੰ ਵੋਟਿੰਗ ਹੋਵੇਗੀ।
- ਰਾਜਸਥਾਨ ਵਿੱਚ 23 ਨਵੰਬਰ ਨੂੰ ਵੋਟਿੰਗ ਹੋਵੇਗੀ।
- ਮਿਜ਼ੋਰਮ ਵਿੱਚ 7 ਨਵੰਬਰ ਨੂੰ ਵੋਟਿੰਗ ਹੋਵੇਗੀ।
- ਤੇਲੰਗਾਨਾ 'ਚ 30 ਨਵੰਬਰ ਵੋਟਿੰਗ ਹੋਵੇਗੀ।
ਮੱਧ ਪ੍ਰਦੇਸ਼ ਚੋਣ 2018 ਦੇ ਨਤੀਜੇ:ਮੱਧ ਪ੍ਰਦੇਸ਼ ਵਿਧਾਨ ਸਭਾ ਵਿੱਚ 230 ਸੀਟਾਂ ਹਨ। ਇਸ ਰਾਜ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 6 ਜਨਵਰੀ 2024 ਨੂੰ ਖਤਮ ਹੋਵੇਗਾ। ਇਸ ਤੋਂ ਪਹਿਲਾਂ ਨਵੀਂ ਸਰਕਾਰ ਬਣਾਈ ਜਾਣੀ ਹੈ। ਦੱਸ ਦੇਈਏ ਕਿ 2018 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਸਭ ਤੋਂ ਵੱਧ ਸੀਟਾਂ ਜਿੱਤੀਆਂ ਸਨ। ਕਾਂਗਰਸ ਨੇ ਰਾਜ ਵਿੱਚ ਕਮਲਨਾਥ ਦੀ ਅਗਵਾਈ ਵਿੱਚ ਸਰਕਾਰ ਬਣਾਈ, ਪਰ ਰਾਜਨੀਤਿਕ ਉਥਲ-ਪੁਥਲ ਦੇ ਵਿਚਕਾਰ, ਮਾਰਚ 2020 ਵਿੱਚ, ਕਾਂਗਰਸ ਸਰਕਾਰ ਦੇ ਲਗਭਗ 22 ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਅਤੇ ਜੋਤੀਰਾਦਿੱਤਿਆ ਸਿੰਧੀਆ ਦੇ ਨਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਕਾਂਗਰਸ ਸਰਕਾਰ ਨੂੰ ਅਸਤੀਫਾ ਦੇਣਾ ਪਿਆ ਅਤੇ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ।