ਪੰਜਾਬ

punjab

ETV Bharat / bharat

ਲਖੀਮਪੁਰ ਖੀਰੀ ਮਾਮਲਾ : ਤਿਕੂਨੀਆ ਮਾਮਲੇ ਦੇ ਗਵਾਹ BKU ਆਗੂ ਦਿਲਬਾਗ ਸਿੰਘ 'ਤੇ ਹਮਲਾ

ਤਿਕੁਨੀਆ ਕਾਂਡ ਦੇ ਗਵਾਹ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ 'ਤੇ ਮੰਗਲਵਾਰ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਲਖੀਮਪੁਰ ਤੋਂ ਗੋਲਾ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਬਾਈਕ 'ਤੇ ਸਵਾਰ ਸਨ ਅਤੇ ਉਨ੍ਹਾਂ ਨੇ ਕਈ ਰਾਉਂਡ ਫਾਇਰ ਕੀਤੇ। ਇਸ ਗੋਲੀਬਾਰੀ ਵਿੱਚ ਦਿਲਬਾਗ ਸਿੰਘ ਵਾਲ-ਵਾਲ ਬਚ ਗਿਆ।

attack on witness of tikunia case bike riding miscreants abscond after firing lakhimpur
attack on witness of tikunia case bike riding miscreants abscond after firing lakhimpur

By

Published : Jun 1, 2022, 10:34 AM IST

ਲਖੀਮਪੁਰ: ਤਿਕੁਨੀਆ ਕਾਂਡ ਦੇ ਅਹਿਮ ਗਵਾਹ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ 'ਤੇ ਮੰਗਲਵਾਰ ਰਾਤ ਨੂੰ ਹਮਲਾ ਕੀਤਾ ਗਿਆ। ਦਿਲਬਾਗ ਸਿੰਘ ਦੀ ਕਾਰ ’ਤੇ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ।

ਗੋਲੀਬਾਰੀ 'ਚ ਦਿਲਬਾਗ ਸਿੰਘ ਵਾਲ-ਵਾਲ ਬਚ ਗਿਆ। ਦਿਲਬਾਗ ਸਿੰਘ ਨੇ ਦੱਸਿਆ ਕਿ ਲਖੀਮਪੁਰ ਤੋਂ ਗੋਲਾ ਜਾ ਰਹੇ ਸਨ ਤਾਂ ਰਾਤ ਕਰੀਬ 10 ਵਜੇ ਅਲੀਗੰਜ ਨੇੜੇ ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ 'ਤੇ ਗੋਲੀਆਂ ਚਲਾ ਦਿੱਤੀਆਂ।

ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਤਿੰਨ ਰਾਉਂਡ ਫਾਇਰ ਕੀਤੇ। ਇਸ ਵਿੱਚ ਦਿਲਬਾਗ ਸਿੰਘ ਵਾਲ-ਵਾਲ ਬਚ ਗਿਆ। ਦਿਲਬਾਗ ਸਿੰਘ ਨੇ ਦੱਸਿਆ ਕਿ ਉਸ ਨੇ ਇਸ ਮਾਮਲੇ ਦੀ ਤਹਿਰੀਕ ਗੋਲਾ ਕੋਤਵਾਲੀ ਵਿੱਚ ਦਿੱਤੀ ਹੈ। ਹਾਲਾਂਕਿ ਉਸ ਨੇ ਕਿਸੇ 'ਤੇ ਸ਼ੱਕ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ :ਬੰਦੇਲ ਸਟੇਸ਼ਨ ਨੂੰ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਸ਼ਾਮਲ ਕਰਨ ਦੀ ਮੰਗ

ABOUT THE AUTHOR

...view details