ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਭਾਰਤ 'ਚ ਦਿਨ ਪਰ ਦਿਨ ਵੱਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਕਈ ਦੇਸ਼ਾਂ ਵਲੋਂ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਅਸਟ੍ਰੇਲੀਆ ਨੇ ਵੀ ਭਾਰਤੀ ਉਡਾਣਾਂ 'ਤੇ ਰੋਕ ਲਗਾ ਦਿੱਤੀ। ਜਿਸ ਦੇ ਚੱਲਦਿਆਂ ਅਗਾਮੀ 15 ਮਈ ਤੱਕ ਕੋਈ ਵੀ ਭਾਰਤੀ ਉਡਾਣ ਅਸਟ੍ਰੇਲੀਆ ਨਹੀਂ ਜਾਵੇਗੀ। ਇਸ ਸਬੰਧੀ ਫੈਸਲਾ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਅਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੋਰੀਸਨ ਵਲੋਂ ਲਿਆ ਗਿਆ।
ਅਸਟ੍ਰੇਲੀਆ ਨੇ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਲਗਾਈ ਰੋਕ - ਭਾਰਤ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਰੋਕ
ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਭਾਰਤ 'ਚ ਦਿਨ ਪਰ ਦਿਨ ਵੱਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਕਈ ਦੇਸ਼ਾਂ ਵਲੋਂ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਅਸਟ੍ਰੇਲੀਆ ਨੇ ਵੀ ਭਾਰਤੀ ਉਡਾਣਾਂ 'ਤੇ ਰੋਕ ਲਗਾ ਦਿੱਤੀ। ਜਿਸ ਦੇ ਚੱਲਦਿਆਂ ਅਗਾਮੀ 15 ਮਈ ਤੱਕ ਕੋਈ ਵੀ ਭਾਰਤੀ ਉਡਾਣ ਅਸਟ੍ਰੇਲੀਆ ਨਹੀਂ ਜਾਵੇਗੀ।
ਅਸਟ੍ਰੇਲੀਆ ਨੇ ਭਾਰਤੀ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਲਗਾਈ ਰੋਕ
ਇਸ ਤੋਂ ਪਹਿਲਾਂ ਵੀ ਥਾਈਲੈਂਡ, ਬੰਗਲਾਦੇਸ਼, ਸਿੰਗਾਪੁਰ, ਬ੍ਰਿਟੇਨ ਅਤੇ ਕੈਨੇਡਾ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਲੋਂ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਰੋਕ ਲਗਾਈ ਹੋਈ ਹੈ।
ਇਹ ਵੀ ਪੜ੍ਹੋ:ਸੁਨੀਲ ਜਾਖੜ ਤੇ ਰੰਧਾਵਾ ਨੇ ਕੈਪਟਨ ਨੂੰ ਸੌਪਿਆ ਅਸਤੀਫਾ: ਸੂਤਰ