ਨਵੀਂ ਦਿੱਲੀ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਅਜਿਹੀ ਸਥਿਤੀ ਵਿੱਚ ਪਾਰਟੀਆਂ ਆਪਣੇ-ਆਪਣੇ ਚੋਣ ਦਫਤਰਾਂ ਦਾ ਉਦਘਾਟਨ ਕਰ ਰਹੀਆਂ ਹਨ। ਲੋਕਾਂ ਨਾਲ ਗੱਲਬਾਤ ਕਰਦਿਆਂ ਵਿਕਾਸਪੁਰੀ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਉਮੀਦਵਾਰ ਅਮਰੀਕ ਸਿੰਘ ਦੇ ਦਫ਼ਤਰ ਦੇ ਉਦਘਾਟਨ ਮੌਕੇ ਪਾਰਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਪਹੁੰਚੇ ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ 'ਤੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਅਮਰੀਕ ਸਿੰਘ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।
ਬਾਦਲ ਨੇ ਪਿਛਲੇ 8 ਸਾਲਾਂ 'ਚ ਸਕੂਲ, ਹਸਪਤਾਲ ਦੀ ਕੀਤੀ ਹਾਲਤ ਖਰਾਬ: ਪਰਮਜੀਤ ਸਰਨਾ - Paramjit Sarna
ਗੁਰਦੁਆਰਾ ਚੋਣਾਂ ਦੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਉਮੀਦਵਾਰ ਅਮਰੀਕ ਸਿੰਘ ਦੇ ਦਫ਼ਤਰ ਦੇ ਉਦਘਾਟਨ ਮੌਕੇ ਪਾਰਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਪਹੁੰਚੇ ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਨਿਸ਼ਾਨੇ ਸਾਧੇ।
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਤਾਰੀਖ ਨੇੜੇ ਆ ਰਹੀ ਹੈ, ਪਾਰਟੀਆਂ ਦੀਆਂ ਤਿਆਰੀਆਂ ਵੀ ਜ਼ੋਰਾਂ-ਸ਼ੋਰਾਂ ਤੇਜ਼ ਹੋ ਰਹੀਆਂ ਹਨ। ਵਿਕਾਸਪੁਰੀ ਵਾਰਡ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਉਮੀਦਵਾਰ ਅਮਰੀਕ ਸਿੰਘ ਨੇ ਆਪਣੇ ਦਫਤਰ ਦਾ ਉਦਘਾਟਨ ਕੀਤਾ ਅਤੇ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਦਫਤਰ ਦਾ ਉਦਘਾਟਨ ਕਰਨ ਪਹੁੰਚੇ ਅਤੇ ਉਨ੍ਹਾਂ ਨੇ ਉਦਘਾਟਨ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਪਰਮਜੀਤ ਸਿੰਘ ਸਰਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪਿਛਲੇ 8 ਸਾਲਾਂ ਵਿੱਚ ਸਕੂਲ, ਇੰਸੀਟਿਊਟ, ਹਸਪਤਾਲ ਦੀ ਹਾਲਤ ਖਰਾਬ ਕਰ ਦਿੱਤੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਕਮੇਟੀ ਦੇ ਸਕੂਲਾਂ ਨੂੰ ਨਿੱਜੀ ਸਕੂਲ ਨਾਲੋਂ ਬਿਹਤਰ ਬਣਾਇਆ ਜਾਵੇਗਾ। ਉਨ੍ਹਾਂ ਨੇ ਮੌਜੂਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਬਦਲਣ ਲੈ ਕੇ ਆਉਣ ਅਤੇ ਅਮਰੀਕ ਸਿੰਘ ਨੂੰ ਵੋਟ ਪਾਉਣ।