ਨਵੀਂ ਦਿੱਲੀ:ਰਾਜਧਾਨੀ ਦਿੱਲੀ 'ਚ ਇਸ ਸਾਲ ਵੀ ਪਟਾਕਿਆਂ 'ਤੇ ਪਾਬੰਦੀ ਜਾਰੀ ਹੈ। ਇਹ ਜਾਣਕਾਰੀ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਇਸ ਵਾਰ ਦਿੱਲੀ ਵਿੱਚ ਪਟਾਕਿਆਂ ਦੀ ਆਨਲਾਈਨ ਵਿਕਰੀ/ਡਿਲਵਰੀ 'ਤੇ ਵੀ ਪਾਬੰਦੀ ਹੋਵੇਗੀ।
ਇਹ ਪਾਬੰਦੀ 1 ਜਨਵਰੀ 2023 ਤੱਕ ਲਾਗੂ ਰਹੇਗੀ। ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਨਾਲ ਮਿਲ ਕੇ ਇੱਕ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ।ban on firecrackers will continue in capital Delhi
ਉਨ੍ਹਾਂ ਨੇ ਇਕ ਹੋਰ ਟਵੀਟ ਕਰਦਿਆਂ ਕਿਹਾ ਕਿ ਦਿੱਲੀ 'ਚ ਲੋਕਾਂ ਨੂੰ ਪ੍ਰਦੂਸ਼ਣ ਦੇ ਖਤਰੇ ਤੋਂ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾ ਰਹੀ ਹੈ, ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ।
ਪਿਛਲੇ ਸਾਲ, ਦਿੱਲੀ ਸਰਕਾਰ ਨੇ 28 ਸਤੰਬਰ ਤੋਂ 1 ਜਨਵਰੀ, 2022 ਤੱਕ ਦਿੱਲੀ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਚਲਾਉਣ 'ਤੇ ਪੂਰਨ ਪਾਬੰਦੀ ਦੇ ਹੁਕਮ ਦਿੱਤੇ ਸਨ। ਪਟਾਕਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸ਼ਹਿਰ ਦੀ ਸਰਕਾਰ ਨੇ ' ਪਟਾਕੇ ਨਹੀਂ ਦੀਵੇ ਜਲਾਓ' ਮੁਹਿੰਮ ਵੀ ਸ਼ੁਰੂ ਕੀਤੀ ਸੀ। ਇਸ ਦੇ ਨਾਲ ਹੀ ਪਟਾਕੇ ਚਲਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ:ਕਾਂਗਰਸ ਦੀ ਭਾਰਤ ਜੋੜੋ ਯਾਤਰਾ ਸ਼ੁਰੂ, ਰਾਹੁਲ ਗਾਂਧੀ ਨੇ ਰਾਜੀਵ ਗਾਂਧੀ ਸਮਾਰਕ ਉੱਤੇ ਸ਼ਰਧਾ ਦੇ ਫੁੱਲ ਕੀਤੇ ਭੇਟ