ਹੈਦਰਾਬਾਦ (ਡੈਸਕ):ਪਾਬੰਦੀਸ਼ੁਦਾ ਵਿਦਰੋਹੀ ਸਮੂਹ ਯੂਨਾਈਟਿਡ ਲਿਬਰੇਸ਼ਨ ਫਰੰਟ ਆਫ ਅਸਾਮ (ਆਜ਼ਾਦ) ਜਾਂ ਉਲਫਾ (ਆਈ) ਨੇ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸਐਫਜੇ), ਜਿਸ ਨੇ ਐਤਵਾਰ ਨੂੰ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੂੰ ਕਥਿਤ ਤੌਰ 'ਤੇ ਧਮਕੀ ਦਿੱਤੀ ਸੀ, ਨੂੰ ਅਜਿਹੀਆਂ ਟਿੱਪਣੀਆਂ ਕਰਨ ਤੋਂ ਦੂਰ ਰਹਿਣ ਲਈ ਕਿਹਾ ਹੈ।
ਮੁੱਖ ਮੰਤਰੀ ਦੀ ਸੁਰੱਖਿਆ: ਐਤਵਾਰ ਨੂੰ ਇੱਕ ਧਮਕੀ ਭਰਿਆ ਆਡੀਓ ਸੰਦੇਸ਼ ਸਾਹਮਣੇ ਆਉਣ ਤੋਂ ਬਾਅਦ ਅਸਾਮ ਦੇ ਮੁੱਖ ਮੰਤਰੀ ਹਿੰਮਤ ਬਿਸਵਾ ਸਰਮਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਕਥਿਤ ਆਡੀਓ ਕਲਿੱਪ ਵਿੱਚ, ਪਾਬੰਦੀਸ਼ੁਦਾ ਖਾਲਿਸਤਾਨੀ ਜਥੇਬੰਦੀ ਸਿਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਅਸਾਮ ਦੇ ਸੀਐਮ ਨੂੰ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ, ਇਸ ਮੁੱਦੇ ਨੂੰ ਗੰਭੀਰ ਲੈਂਦੇ ਹੋਏ, ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ।
ਅੰਮ੍ਰਿਤਪਾਲ ਨਾਲ ਲਿੰਕ:ਖਾਲਿਸਤਾਨ ਸਮਰਖਕ ਅੰਮ੍ਰਿਤਪਾਲ ਸਿੰਘ 'ਤੇ 18 ਮਾਰਚ ਨੂੰ ਕੀਤੀ ਕਾਰਵਾਈ ਤੋਂ ਬਾਅਦ, ਪੰਜਾਬ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਉਸ ਦੇ ਸੱਤ ਨਜ਼ਦੀਕੀ ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤ ਹੋਇਆ ਹੈ। ਦਰਅਸਲ, ਇਕ ਆਡੀਓ ਸੰਦੇਸ਼ ਵਿੱਚ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੂੰ ਗੁਰਪਤਵੰਤ ਸਿੰਘ ਪੰਨੂ ਨੇ ਧਮਕੀ ਦਿੱਤੀ ਗਈ ਸੀ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਸੰਦੇਸ਼ ਵਿੱਚ ਆਵਾਜ਼ ਪੰਨੂ ਦੀ ਹੈ ਜਿਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਤਵਾਦ ਵਿਰੋਧੀ ਸਖ਼ਤ ਕਾਨੂੰਨ-ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਅੱਤਵਾਦੀ ਐਲਾਨ ਕੀਤਾ ਹੈ। ਉਹ ਇਸ ਸਮੇਂ ਅਮਰੀਕਾ ਵਿੱਚ ਹੈ। ਆਡੀਓ ਸੰਦੇਸ਼ ਭੇਜਣ ਵਾਲੇ ਨੇ ਦਾਅਵਾ ਕੀਤਾ ਸੀ ਕਿ ਅਸਾਮ ਦੀ ਜੇਲ੍ਹ ਵਿੱਚ ਸਿੱਖਾਂ ਨੂੰ ‘ਤਸੀਹੇ’ ਦਿੱਤੇ ਜਾ ਰਹੇ ਹਨ ਅਤੇ ਸਰਮਾ ਨੂੰ ਇਸ ਤੋਂ ਦੂਰ ਰਹਿਣ ਲਈ ਕਿਹਾ ਹੈ। ਡੀਜੀਪੀ ਜੀਪੀ ਸਿੰਘ ਨੇ ਇਸ ਨੂੰ ਲੈ ਕੇ ਟਵੀਟ ਕੀਤਾ ਸੀ।
ਉਲਫਾ (ਆਈ) ਨੇ SFJ ਨੂੰ ਸਲਾਹ- ਬੇਲੋੜੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰੋ : SFJ ਨੂੰ ਇੱਕ "ਖੁੱਲ੍ਹੇ ਪੱਤਰ" ਵਿੱਚ, ਉਲਫਾ (ਆਈ) ਦੇ ਮੁਖੀ ਪਰੇਸ਼ ਬਰੂਹਾ ਨੇ ਅਸਾਮ ਦੇ ਮੁੱਖ ਮੰਤਰੀ ਨੂੰ ਦਿੱਤੀ ਧਮਕੀ ਨੂੰ "ਮੰਦਭਾਗਾ ਅਤੇ ਗ਼ਲਤਫਹਿਮੀ" ਕਰਾਰ ਦਿੱਤਾ ਹੈ।