ਚੰਡੀਗੜ੍ਹ: ਭਾਰਤ ਵਿੱਚ ਹੋਣ ਜਾ ਰਹੇ ਜੀ-20 ਸੰਮੇਲਨ ਤੋਂ ਪਹਿਲਾਂਜਗਤਾਰ ਸਿੰਘ ਉਰਫ ਜੱਗੀ ਜੋਹਲ ਦੀ ਰਿਹਾਈ ਦਾ ਮਾਮਲਾ (The case of Jaggi Johal's release) ਜ਼ਬਰਦਸਤ ਤਰੀਕੇ ਨਾਲ ਉੱਠਿਆ ਹੈ। ਜੱਗੀ ਜੋਹਲ ਦੀ ਰਿਹਾਈ ਲਈ ਆਵਾਜ਼ ਇੰਗਲੈਂਡ ਦੇ ਕਰੀਬ 70 ਸੰਸਦ ਮੈਂਬਰਾਂ ਨੇ ਚੁੱਕੀ ਹੈ। ਸੰਸਦ ਦੇ 70 ਮੈਂਬਰਾਂ ਦੇ ਇੱਕ ਸਮੂਹ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਤੋਂ ਭਾਰਤ ਵਿੱਚ ਕੈਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੋਹਲ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਦੱਸ ਦਈਏ ਇਹ ਮੰਗ ਉਦੋਂ ਚੁੱਕੀ ਗਈ ਹੈ ਜਦੋਂ ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਜੀ-20 ਸੰਮੇਲਨ ਵਿੱਚ ਸ਼ਮੂਲੀਅਤ ਕਰਨ ਲਈ ਭਾਰਤ ਆਉਣ ਵਾਲੇ ਹਨ।
ਤਿਹਾੜ ਜੇਲ੍ਹ ਵਿੱਚ ਬੰਦ ਹੈ ਜੋਹਲ: ਮੀਡੀਆ ਰਿਪੋਰਟਾਂ ਮੁਤਾਬਿਕ 70 ਦੇ ਕਰੀਬ ਸੰਸਦ ਮੈਂਬਰਾਂ ਨੇ ਸੁਨਕ ਨੂੰ ਇੱਕ ਪੱਤਰ ਭੇਜ ਕੇ ਪਿਛਲੇ ਕਰੀਬ 5 ਸਾਲਾਂ ਤੋਂ ਭਾਰਤ ਵਿੱਚ ਨਜ਼ਰਬੰਦ ਜੱਗੀ ਜੌਹਲ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਦੀ ਬੇਨਤੀ ਕੀਤੀ ਹੈ। ਜੱਗੀ ਜੌਹਲ ਨੂੰ 4 ਨਵੰਬਰ 2017 ਨੂੰ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੁਆਰਾ ਕਤਲਾਂ ਵਿੱਚ ਕਥਿਤ ਭੂਮਿਕਾ ਲਈ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਉਹ ਆਪਣੇ ਵਿਆਹ ਲਈ ਪੰਜਾਬ ਆਇਆ ਸੀ। ਜਦਕਿ ਜੋਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।