ਬੈਂਗਲੁਰੂ:ਕੇਂਦਰੀ ਅਪਰਾਧ ਸ਼ਾਖਾ ਨੇ ਦੇਹ ਵਪਾਰ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਅੱਠ ਵਿਦੇਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਕਿਰਾਏ ਦੇ ਮਕਾਨ 'ਚ ਦੇਹ ਵਪਾਰ ਚਲਾਉਣ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਕਾਰਵਾਈ ਕੀਤੀ।
ਦੱਸਿਆ ਜਾਂਦਾ ਹੈ ਕਿ ਇਸ ਸਿਲਸਿਲੇ 'ਚ ਪੁਲਿਸ ਨੇ ਕੇਂਗੇਰੀ ਅਤੇ ਸੋਲਾਦੇਵਨਹੱਲੀ 'ਚ ਦੋ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਦੋ ਔਰਤਾਂ ਅਤੇ ਛੇ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕੇਂਦਰੀ ਅਪਰਾਧ ਸ਼ਾਖਾ ਨੂੰ ਇੱਥੇ ਵਿਦੇਸ਼ੀਆਂ ਵੱਲੋਂ ਦੇਹ ਵਪਾਰ ਦਾ ਧੰਦਾ ਚਲਾਉਣ ਦੀ ਸੂਚਨਾ ਮਿਲੀ ਸੀ ਪਰ ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਨੇ ਸ਼ੁਰੂ ਵਿੱਚ ਆਪਣੇ ਆਪ ਨੂੰ ਭਾਰਤ ਵਾਸੀ ਦੱਸਿਆ ਹੈ।