ਨਵੀਂ ਦਿੱਲੀ: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ ਜਿੱਤ ਦਰਜ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਪਹਿਲੀ ਵਾਰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨਾਲ 'ਆਪ' ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਵੀ ਮੌਜੂਦ ਸਨ।
ਪੰਜਾਬ ਤੋਂ ਰਵਾਨਾ ਹੁੰਦੇ ਸਮੇਂ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਕਿਹਾ, 'ਮੈਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾ ਰਿਹਾ ਹਾਂ, ਕੱਲ੍ਹ ਰਾਜਪਾਲ ਨੂੰ ਮਿਲਾਂਗਾ, ਉਸ ਤੋਂ ਬਾਅਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਾਂਗਾ।
ਆਮ ਆਦਮੀ ਪਾਰਟੀ ਦਿੱਲੀ ਤੋਂ ਬਾਹਰ ਪੰਜਾਬ ਵਿੱਚ ਵੀ ਆਪਣੀ ਪਕੜ ਮਜ਼ਬੂਤ ਕਰਨ ਵਿੱਚ ਕਾਮਯਾਬ ਰਹੀ। 'ਆਪ' ਨੇ ਪੰਜਾਬ ਦੀਆਂ 117 'ਚੋਂ 92 ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪੰਜਾਬ ਵਿੱਚ ਜਿੱਤ ਨਾਲ ਆਮ ਆਦਮੀ ਪਾਰਟੀ ਪੂਰੇ ਰਾਜ ਦੀ ਵਾਗਡੋਰ ਸੰਭਾਲੇਗੀ। ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜੋ ਕਿ ਕੇਂਦਰ ਸ਼ਾਸਤ ਪ੍ਰਦੇਸ਼ ਹੈ। ਰਵਾਇਤੀ ਪਾਰਟੀਆਂ ਤੋਂ ਜਨਤਾ ਦੇ ਮੋਹ ਦਾ ਫਾਇਦਾ ਉਠਾਉਂਦੇ ਹੋਏ, 'ਆਪ' ਨੇ ਚੋਣ ਮੁਹਿੰਮ ਦੌਰਾਨ ਵਿਰੋਧੀ ਪਾਰਟੀਆਂ 'ਤੇ ਰਾਜ ਨੂੰ ਲੁੱਟਣ ਦਾ ਦੋਸ਼ ਲਗਾਉਂਦੇ ਹੋਏ ਬਦਲਾਅ ਦੀ ਬੇਨਤੀ ਕੀਤੀ ਸੀ।
ਆਮ ਆਦਮੀ ਪਾਰਟੀ ਵੱਲੋਂ ਅੱਜ ਸ਼ਾਮ ਨੂੰ ਨਵੇਂ ਚੁਣੇ ਗਏ ਵਿਧਾਇਕਾਂ ਦੀ ਚੰਡੀਗੜ੍ਹ ਵਿਖੇ ਬੈਠਕ ਵੀ ਹੋਵੇਗੀ।