ਪੰਜਾਬ

punjab

ETV Bharat / bharat

Asian Games 2023: CM ਭਗਵੰਤ ਮਾਨ ਨੇ ਏਸ਼ੀਆਈ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆ ਨੂੰ ਦਿੱਤੀ ਵਧਾਈ - ਜ਼ੋਰਾਵਾਰ ਸਿੰਘ ਸੰਧੂ

ਏਸ਼ੀਆਈ ਖੇਡਾਂ (Asian Games 2023) ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਇਨ੍ਹਾਂ ਖੇਡਾ ਵਿੱਚ ਪੰਜਾਬ ਦੇ ਖਿਡਾਰੀ ਵੀ ਇਤਿਹਾਸ ਰਚ ਰਹੇ ਹਨ। CM ਭਗਵੰਤ ਮਾਨ ਨੇ ਏਸ਼ੀਆਈ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ।

Asian Games 2023
Bhagwant Mann Congrats To Medalists Of Today Asian Games Tejinder Pal Singh Toor Won Gold Medal

By ETV Bharat Punjabi Team

Published : Oct 1, 2023, 8:02 PM IST

Updated : Oct 1, 2023, 10:31 PM IST

ਹੈਦਰਾਬਾਦ ਡੈਸਕ:ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆ ਏਸ਼ੀਆਈ ਖੇਡਾਂ ਵਿੱਚ ਭਾਰਤ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਇਨ੍ਹਾਂ ਖੇਡਾ ਵਿੱਚ ਪੰਜਾਬ ਦੇ ਖਿਡਾਰੀ ਵੀ ਇਤਿਹਾਸ ਰਚ ਰਹੇ ਹਨ। CM ਭਗਵੰਤ ਮਾਨ (CM Bhagwant Mann Tweet) ਨੇ ਏਸ਼ੀਆਈ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ।

ਪਹਿਲੀ ਵਾਰ ਪੰਜਾਬੀ ਖਿਡਾਰੀਆਂ ਨੇ ਪੰਜ ਸੋਨ ਤਗ਼ਮੇ ਜਿੱਤੇ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਭਾਰਤੀ ਦਲ ਵਿੱਚ ਸ਼ਾਮਲ ਪੰਜਾਬੀ ਖਿਡਾਰੀਆਂ ਵੱਲੋਂ ਪੰਜ ਸੋਨ ਤਗਮੇ ਜਿੱਤਣ ਲਈ ਵਧਾਈ ਦਿੱਤੀ। ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਖੇਡਾਂ ਵਿੱਚ ਤੇਜਿੰਦਰ ਪਾਲ ਸਿੰਘ ਤੂਰ ਅਤੇ ਜ਼ੋਰਾਵਰ ਸਿੰਘ ਸੰਧੂ ਨੇ ਸੋਨੇ ਦੇ ਤਗ਼ਮੇ ਜਿੱਤੇ, ਜਦਕਿ ਹਰਮਿਲਨ ਬੈਂਸ ਅਤੇ ਰਾਜੇਸ਼ਵਰੀ ਕੁਮਾਰੀ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ 13 ਖਿਡਾਰੀਆਂ ਨੇ ਪੰਜ ਸੋਨੇ, ਚਾਰ ਚਾਂਦੀ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪੰਜਾਬੀ ਖਿਡਾਰੀਆਂ ਨੇ ਪੰਜ ਸੋਨ ਤਗਮੇ ਜਿੱਤੇ ਹਨ।

ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ:ਮੁੱਖ ਮੰਤਰੀ ਨੇ ਕਿਹਾ ਕਿ ਇਹ ਅੰਤ ਨਹੀਂ ਹੈ, ਕਿਉਂਕਿ ਇਨ੍ਹਾਂ ਮੁਕਾਬਲਿਆਂ ਵਿੱਚ ਸੂਬੇ ਦੇ ਕਈ ਹੋਰ ਖਿਡਾਰੀ ਵੀ ਹਿੱਸਾ ਲੈ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਦੇਸ਼ ਦਾ ਨਾਮ ਹੋਰ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮਾਂ ਅਤੇ ਹੋਰ ਸਹੂਲਤਾਂ ਨਾਲ ਉਤਸ਼ਾਹਿਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਤੇਜਿੰਦਰ ਪਾਲ ਸਿੰਘ ਤੂਰ ਨੇ ਜਿੱਤਿਆ ਸੋਨ ਤਮਗ਼ਾ: ਏਸ਼ਿਆਈ ਖੇਡਾਂ ਵਿੱਚ ਭਾਰਤ ਨੇ ਇੱਕ ਹੋਰ ਸੋਨ ਤਗ਼ਮਾ ਜਿੱਤ ਲਿਆ ਹੈ। ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟ ਪੁਟ ਵਿੱਚ ਭਾਰਤ ਲਈ ਸੋਨ ਤਗਮਾ ਜਿੱਤਿਆ ਹੈ। ਤੇਜਿੰਦਰ ਨੇ 20.36 ਮੀਟਰ ਥਰੋਅ ਨਾਲ ਸੋਨ ਤਗਮਾ ਜਿੱਤਿਆ। ਏਸ਼ਿਆਈ ਖੇਡਾਂ ਵਿੱਚ ਭਾਰਤ ਦਾ ਇਹ 13ਵਾਂ ਸੋਨ ਤਗ਼ਮਾ ਹੈ।

ਅਦਿਤੀ ਅਸ਼ੋਕ ਨੇ ਵੀ ਰਚਿਆ ਇਤਿਹਾਸ:ਅਦਿਤੀ ਅਸ਼ੋਕ ਨੇ ਚੀਨ ਦੇ ਹਾਂਗਜ਼ੂ 'ਚ ਖੇਡੀਆਂ ਜਾ ਰਹੀਆਂ ਖੇਡਾਂ 'ਚ ਐਤਵਾਰ ਨੂੰ ਗੋਲਫ 'ਚ ਦਿਨ ਦਾ ਪਹਿਲਾ ਤਮਗਾ ਜਿੱਤਿਆ। ਉਸ ਨੇ ਔਰਤਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਉਹ ਏਸ਼ਿਆਈ ਖੇਡਾਂ ਵਿੱਚ ਗੋਲਫ ਵਿੱਚ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰਣ ਵੀ ਹੈ। ਇਸ ਈਵੈਂਟ 'ਚ ਥਾਈਲੈਂਡ ਦੀ ਅਰਪਿਚਾਇਆ ਯੂਬੋਲ ਨੇ ਸੋਨ ਤਮਗਾ ਜਿੱਤਿਆ। ਜਦਕਿ ਕੋਰੀਆ ਦੇ ਗੋਲਫਰ ਨੇ ਕਾਂਸੀ ਦਾ ਤਗ਼ਮਾ ਹਾਸਲ ਕੀਤਾ।

Last Updated : Oct 1, 2023, 10:31 PM IST

ABOUT THE AUTHOR

...view details