ਚੰਡੀਗੜ੍ਹ:ਪਿਛਲੀਆਂ ਸਰਕਾਰਾਂ ਸਮੇਂ ਬਹੁਤ ਸਾਰੇ ਘੁਟਾਲੇ ਹੋਏ ਸੀ। ਇਨ੍ਹਾਂ 'ਚੋਂ ਇੱਕ ਘੁਟਾਲਾ ਅਜਿਹਾ ਸੀ ਜਿਸ ਨੇ ਸਭ ਦੀ ਨੀਂਦ ਉੱਡਾ ਕੇ ਰੱਖ ਦਿੱਤੀ ਸੀ। ਉਹ ਪੰਜਾਬ ਦਾ ਬਹੁਚਰਚਿਤ ਐੱਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਸੀ। ਇਸ ਘੁਟਾਲੇ ਨਾਲ ਬੱਚਿਆਂ ਦੇ ਹੱਕਾਂ 'ਤੇ ਡਾਕਾ ਮਾਰਿਆ ਗਿਆ ਸੀ। ਇਸ ਮਾਮਲੇ 'ਚ ਹੋਣ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸਰਾਕਰ ਵੱਲੋਂ 6 ਅਧਿਕਾਰੀਆਂ ਦਾ ਨਾਮ ਸਾਹਮਣੇ ਆਇਆ ਹੈ, ਜਿੰਨ੍ਹਾਂ ਚੋਂ 4 'ਤੇ ਕਾਰਵਾਈ ਕਰਦੇ ਹੋਏ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਘੁਟਾਲੇ 'ਚ ਇਨ੍ਹਾਂ ਅਧਿਕਾਰੀਆਂ ਦੀ ਮਿਲੀ ਭੁਗਤ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਕੀਤੀ ਗਈ ਹੈ।
ਕਿਹੜੇ ਨੇ ਬਰਖ਼ਾਸਤ ਅਧਿਕਾਰੀ: ਸਰਕਾਰ ਵੱਲੋਂ ਜਿਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਵਿਚੋਂ ਡਿਪਟੀ ਡਾਇਰੈਕਟਰ ਪਰਮਿੰਦਰ ਗਿੱਲ, ਡਿਪਟੀ ਕੰਟਰੋਲਰ ਚਰਨਜੀਤ ਸਿੰਘ, ਸੈਕਸ਼ਨ ਅਫ਼ਸਰ ਮੁਕੇਸ਼ ਭਾਟੀਆ, ਸੁਪਰਡੈਂਟ ਰਜਿੰਦਰ ਚੋਪੜਾ, ਰਾਕੇਸ਼ ਅਰੋੜਾ ਤੋਂ ਇਲਾਵਾ ਬਲਦੇਵ ਸਿੰਘ ਦਾ ਨਾਮ ਸ਼ਾਮਿਲ ਹੈ। ਰਾਕੇਸ਼ ਅਰੋੜਾ ਅਤੇ ਬਲਦੇਵ ਸਿੰਘ ਦੋਵੇਂ ਸੀਨੀਅਰ ਸਹਾਇਕ ਵੱਜੋਂ ਤੈਨਾਤ ਹਨ। ਦੱਸਿਆ ਜਾ ਰਿਹਾ ਹੈ ਕਿ ਉਕਤ 4 ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੇ ਹੁਕਮ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਜਦ ਕਿ ਬਾਕੀ ਬਚੇ 2 ਅਧਿਕਾਰੀਆਂ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਕਰਵਾਈ ਕਰਨਗੇ ਕਿਉਂਕਿ ਉਹ ਵਿੱਤ ਵਿਭਾਗ ਨਾਲ ਜੁੜੇ ਹੋਏ ਹਨ।