ਅਸਾਮ 'ਚ ਬੋਲੇ ਭਗਵੰਤ ਮਾਨ, ਕਿਹਾ- ਜਿਸ ਦੇਸ਼ ਦਾ ਰਾਜਾ ਵਪਾਰੀ ਹੋਵੇ, ਉਸ ਦੇਸ਼ ਦੇ ਲੋਕ ਭਿਖਾਰੀ ਹੁੰਦੇ ਨੇ"
ਅਸਾਮ : ਜਿਸ ਦੇਸ਼ ਦਾ ਰਾਜਾ ਵਪਾਰੀ ਹੋਵੇ ਉਥੋਂ ਦੇ ਲੋਕ ਭਿਖਾਰੀ ਹੁੰਦੇ ਹਨ। ਇਹ ਟਿੱਪਣੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਸਾਮ ਦੇ ਗੁਹਾਟੀ ਭਾਰਲੁਮੁਖ ਸਥਿਤ ਸੋਨਾਰਾਮ ਹਾਇਰ ਸੈਕੰਡਰੀ ਸਕੂਲ ਦੇ ਮੈਦਾਨ ਵਿੱਚ ਆਮ ਆਦਮੀ ਦੀ ਪਾਰਟੀ ਦੀ ਵਿਸ਼ਾਲ ਬੈਠਕ ਦੌਰਾਨ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ। ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ “ਜਿਨ੍ਹਾਂ ਨੇ ਸਕੂਲ ਅਤੇ ਹਸਪਤਾਲ ਬਣਾਏ, ਉਹ ਹੁਣ ਜੇਲ੍ਹ ਵਿੱਚ ਹਨ। ਪਰ ਜਿਨ੍ਹਾਂ ਨੂੰ ਜੇਲ੍ਹ ਵਿੱਚ ਹੋਣਾ ਚਾਹੀਦਾ ਸੀ, ਉਹ ਭਾਜਪਾ ਸਰਕਾਰ ਦੇ ਨਾਲ ਰੇਲ ਗੱਡੀ ਵਿੱਚ ਹਨ। ਜਿਹੜਾ ਕਦੇ ਰੇਲ ਗੱਡੀਆਂ ਦੀ ਚਾਹ ਵੇਚਦਾ ਸੀ, ਉਹ ਹੁਣ ਰੇਲ ਦੇ ਡੱਬੇ ਵੀ ਵੇਚਣ ਲੱਗ ਪਿਆ ਹੈ।
ਪ੍ਰਧਾਨ ਮੰਤਰੀ ਉਤੇ ਸਾਧੇ ਨਿਸ਼ਾਨੇ :ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਲਏ ਬਿਨਾਂ ਹੀ ਨਿਸ਼ਾਨਾ ਸਾਧਿਆ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਸਰਕਾਰ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਚੋਣਾਂ ਦੌਰਾਨ ਲੋਕਾਂ ਨੂੰ ਕਿਵੇਂ ਪ੍ਰਭਾਵਿਤ ਕੀਤਾ ਜਾਵੇ। ਸਮਾਂ ਆਉਣ 'ਤੇ ਉਹ ਲੋਕਾਂ ਨੂੰ ਮੂਰਖ ਬਣਾਉਣ ਲਈ ਆਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਝੂਠੇ ਵਾਅਦਿਆਂ ’ਤੇ ਵਿਸ਼ਵਾਸ ਨਾ ਕਰਨ।
ਅਸਾਮ 'ਚ ਬੋਲੇ ਭਗਵੰਤ ਮਾਨ, ਕਿਹਾ- ਜਿਸ ਦੇਸ਼ ਦਾ ਰਾਜਾ ਵਪਾਰੀ ਹੋਵੇ, ਉਸ ਦੇਸ਼ ਦੇ ਲੋਕ ਭਿਖਾਰੀ ਹੁੰਦੇ ਨੇ" ਅਸਾਮ ਵਿੱਚ ਮੁੱਖ ਸਮੱਸਿਆ ਭ੍ਰਿਸ਼ਟਾਚਾਰ :ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਸਾਰੇ ਸੂਬਿਆਂ ਵਿੱਚ ਸਮੱਸਿਆਵਾਂ ਹਨ, ਪਰ ਅਸਾਮ ਵਿੱਚ ਮੁੱਖ ਸਮੱਸਿਆ ਭ੍ਰਿਸ਼ਟਾਚਾਰ ਹੈ। ਪੰਜਾਬ ਵਿੱਚ ਭ੍ਰਿਸ਼ਟ ਅੱਜ ਜੇਲ੍ਹ ਵਿੱਚ ਹਨ। 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ 80 ਫੀਸਦੀ ਲੋਕਾਂ ਤੋਂ ਇਕ ਸਾਲ 'ਚ 0 ਰੁਪਏ ਬਿਜਲੀ ਦੇ ਚਾਰਜ ਵਸੂਲੇ ਗਏ। 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। 28 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਦਿੱਲੀ ਵਿੱਚ ਸਰਕਾਰੀ ਸਕੂਲ ਖੋਲ੍ਹੇ ਹਨ, ਪਰ ਅਸਾਮ ਵਿੱਚ ਮੁੱਖ ਮੰਤਰੀ ਦੀ ਪਤਨੀ ਨੇ ਇੱਕ ਪ੍ਰਾਈਵੇਟ ਸਕੂਲ ਖੋਲ੍ਹਿਆ ਹੈ।
ਇਹ ਵੀ ਪੜ੍ਹੋ :Modi surname Defamation case: ਮਾਣਹਾਨੀ ਮਾਮਲੇ ਵਿੱਚ ਅੱਜ ਸੂਰਤ ਸੈਸ਼ਨ ਕੋਰਟ ਵਿੱਚ ਅਪੀਲ ਕਰਨਗੇ ਰਾਹੁਲ ਗਾਂਧੀ
ਡਬਲ ਇੰਜਣ ਵਾਲੀ ਸਰਕਾਰ ਨਹੀਂ, ਹੁਣ ਜਨਤਾ ਨੂੰ ਨਵੇਂ ਇੰਜਣ ਵਾਲੀ ਸਰਕਾਰ ਚਾਹੀਦੀ ਹੈ :ਭਾਜਪਾ ਅਤੇ ਕਾਂਗਰਸ ਦੋਵਾਂ ਉਤੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਲੋਕ ਈਵੀਐਮ ਦੇ ਦੋ ਬਟਨ ਦਬਾਉਂਦੇ ਸਨ। ਉਸ ਕੋਲ ਕੋਈ ਚਾਰਾ ਨਹੀਂ ਸੀ, ਪਰ ਹੁਣ ਵਿਕਲਪ ਹਨ। ਡਬਲ ਇੰਜਣ ਵਾਲੀ ਸਰਕਾਰ ਨਹੀਂ, ਹੁਣ ਜਨਤਾ ਨੂੰ ਨਵੇਂ ਇੰਜਣ ਵਾਲੀ ਸਰਕਾਰ ਚਾਹੀਦੀ ਹੈ। 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਜਿਸ ਤਰ੍ਹਾਂ ਦਿੱਲੀ ਅਤੇ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਹੋਇਆ ਹੈ, ਉਸੇ ਤਰ੍ਹਾਂ ਆਸਾਮ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ਮਾਨ ਨੇ ਅੱਗੇ ਕਿਹਾ ਕਿ ਅਸੀਂ ਕਿਸੇ ਦੀ ਏ ਜਾਂ ਬੀ ਟੀਮ ਨਹੀਂ ਹਾਂ, ਅਸੀਂ ਲੋਕਾਂ ਦੀ ਟੀਮ ਹਾਂ।