ਸ੍ਰੀਨਗਰ:ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਅੱਜ ਯਾਨੀ 30 ਜਨਵਰੀ ਨੂੰ ਸਮਾਪਤ ਹੋ ਰਹੀ ਹੈ। ਸ੍ਰੀਨਗਰ ਵਿੱਚ ਭਾਰੀ ਬਰਫਬਾਰੀ ਦੌਰਾਨ ਵੀ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਇਹ ਪ੍ਰੋਗਰਾਮ ਕੀਤਾ ਗਿਆ ਹੈ। ਇਸ ਵਿੱਚ ਕਈ ਦਿੱਗਜ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਮਲਿਕਾਰੁਜਨ ਖੜਗੇ ਸਣੇ ਕਈ ਨੇਤਾ ਮੌਜੂਦ ਰਹੇ।
ਦੱਸ ਦਈਏ ਕਿ ਇਸ ਜਨਸਭਾ ਲਈ 23 ਵਿਰੋਧੀ ਦਲਾਂ ਨੂੰ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਸੱਦਾ ਭੇਜਿਆ ਗਿਆ ਸੀ, ਜਿਨ੍ਹਾਂ ਚੋਂ ਕਈ ਦਲਾਂ ਨੇ ਪ੍ਰੋਗਰਾਮ ਤੋਂ ਦੂਰੀ ਬਣਾਈ। ਸ਼ੇਰ ਏ ਕਸ਼ਮੀਰ ਸਟੇਡੀਅਮ ਵਿੱਚ ਸਮਾਪਨ ਪ੍ਰੋਗਰਾਮ ਕਰਵਾਇਆ ਗਿਆ। ਭਾਰਤ ਜੋੜੋ ਯਾਤਰਾ ਸਮਾਰਕ ਦਾ ਉਦਘਾਟਨ ਕੀਤਾ ਗਿਆ।
ਰਾਹੁਲ ਗਾਂਧੀ ਨੇ ਸਾਂਝੇ ਕੀਤੇ ਤਜ਼ੁਰਬੇ :ਰੈਲੀ ਜ਼ਰੀਏ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਰਾਹੁਲ ਗਾਂਧੀ ਨੇ ਸਟੇਜ ਤੋਂ ਜਨਸਭਾ ਨੂੰ ਸੰਬੋਧਨ ਕੀਤਾ ਹੈ। ਰਾਹੁਲ ਗਾਂਧੀ ਨੇ ਰਿਹਾ ਕਿ ਭਾਰਤ ਜੋੜੋ ਯਾਤਰਾ ਨਫਰਤ ਦੇ ਖਿਲਾਫ ਹੈ। ਭਾਜਪਾ ਗਰੀਬ ਨੂੰ ਹੋਰ ਗਰੀਬ ਕਰ ਰਹੀ ਹੈ। ਰਾਹੁਲ ਗਾਂਧੀ ਨੇ ਇਹ ਵੀ ਕਿਹਾ ਇਹ ਭਾਰਤ ਜੋੜੋ ਯਾਤਰਾ ਚੋਣ ਜਿੱਤਣ ਦੇ ਮਕਸਦ ਨਾਲ ਨਹੀਂ ਕੱਢੀ ਗਈ। ਰਾਹੁਲ ਗਾਂਧੀ ਨੇ ਕਿਹਾ ਭਾਰਤ ਜੋੜੋ ਯਾਤਰਾ ਦੌਰਾਨ ਬਹੁਤ ਕੁਝ ਸਿੱਖਿਆ ਹੈ। ਰਾਹੁਲ ਨੇ ਕਿਹਾ ਕਿ ਗਰਮੀ ਵਿੱਚ ਗਰਮੀ ਨਹੀਂ ਲੱਗੀ ਅਤੇ ਸਰਦੀ ਵਿੱਚ ਸਰਦੀ ਨਹੀਂ ਮਹਿਸੂਸ ਹੋਈ, ਕਿਉਂਕਿ ਦੇਸ਼ ਦੀ ਸ਼ਕਤੀ ਮੇਰੇ ਨਾਲ ਰਹੀ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਿਅੰਕਾ ਦੀ ਗੱਲ ਸੁਣ ਕੇ ਮੈਂ ਭਾਵੁਕ ਹੋ ਗਿਆ ਸੀ। ਰਾਹੁਲ ਗਾਂਧੀ ਨੇ ਆਪਣੀ ਯਾਤਰਾ ਦੌਰਾਨ ਮਹਿਸੂਸ ਕੀਤੇ ਹਰ ਤਜ਼ਰਬੇ ਨੂੰ ਸਾਂਝਾ ਕੀਤਾ।
ਪੂਰਾ ਦੇਸ਼ ਅੱਜ ਕਾਂਗਰਸ ਵੱਲ ਦੇਖ ਰਿਹਾ : ਭਾਰਤ ਜੋੜੋ ਯਾਤਰਾ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਨਾਲ ਦੇਸ਼ ਵਿੱਚ ਇਕ ਉਮੀਦ ਦੀ ਕਿਰਨ ਜਾਗੀ ਹੈ। ਪੂਰਾ ਦੇਸ਼ ਅੱਜ ਕਾਂਗਰਸ ਵੱਲ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕਾਂ ਨੂੰ ਤੋੜਦੇ ਹਨ, ਉਹ ਰਾਜਨੀਤੀ ਨਹੀਂ ਹੈ। ਪ੍ਰਿਅੰਕਾ ਨੇ ਕਿਹਾ ਕਿ ਲੋਕਾਂ ਦੇ ਦਿਲਾਂ ਵਿੱਚ ਪ੍ਰੇਮ ਦਾ ਜਜ਼ਬਾ ਹੈ।
ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਬਰਫਬਾਰੀ 'ਚ ਮਸਤੀ: ਰਾਹੁਲ ਗਾਂਧੀ ਆਪਣੀ ਭੈਣ ਪ੍ਰਿਅੰਕਾ ਗਾਂਧੀ ਨਾਲ ਸ੍ਰੀਨਗਰ ਦੀ ਭਾਰੀ ਬਰਫਬਾਰੀ ਦਾ ਆਨੰਦ ਲੈਂਦੇ ਹੋਏ ਨਜ਼ਰ ਆਏ। ਰਾਹੁਲ ਗਾਂਧੀ ਆਪਣੀ ਭੈਣ ਪ੍ਰਿਅੰਕਾ ਨਾਲ ਬਰਫ਼ ਨਾਲ ਖੇਡਦੇ ਹੋਏ ਮਸਤੀ ਕਰ ਰਹੇ ਸੀ। ਉਨ੍ਹਾਂ ਦੀ ਇਹ ਵੀਡੀਓ ਰਾਹੁਲ ਗਾਂਧੀ ਵੱਲੋਂ ਹੀ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ ਗਈ ਹੈ।