ਨਵੀਂ ਦਿੱਲੀ: ਭਾਰਤੀ ਨਾਗਰਿਕ ਤੇ ਭਾਰਤੀ ਮੂਲ ਦੇ ਤਿੰਨ ਹੋਰ ਲੋਕਾਂ ਦੇ ਕਤਲ ਬਾਰੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਵਿਦੇਸ਼ ਮੰਤਰੀ ਨੇ ਹੇਟ ਕ੍ਰਾਈਮ ਦੀਆਂ ਸੰਭਾਵਨਾਵਾਂ ਨੂੰ ਖਾਰਿਜ ਕਰ ਦਿੱਤਾ ਹੈ।
ਅਮਰੀਕਾ: ਸਿੱਖ ਪਰਿਵਾਰ ਦੇ 4 ਮੈਂਬਰਾਂ ਦਾ ਕਤਲ, ਵਿਦੇਸ਼ ਮੰਤਰੀ ਨੇ ਹੇਟ ਕ੍ਰਾਈਮ ਦੀਆਂ ਸੰਭਾਵਨਾਵਾਂ ਨੂੰ ਕੀਤਾ ਖਾਰਿਜ - murder
ਅਮਰੀਕਾ ਦੇ ਸਿਨਸਿਨਾਟੀ ਵਿੱਚ ਇੱਕ ਭਾਰਤੀ ਨਾਰਗਿਕ ਤੇ 3 ਭਾਰਤੀ ਮੂਲ ਦੇ ਹੋਰ ਤਿੰਨ ਲੋਕਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਟਵੀਟ ਕਰ ਇਸਦੀ ਪੁਸ਼ਟੀ ਕੀਤੀ ਹੈ ਤੇ ਹੇਟ ਕ੍ਰਾਈਮ ਦੇ ਸੰਭਾਵਨਾਵਾਂ ਨੂੰ ਖਾਰਿਜ ਕੀਤਾ ਹੈ।
ਫ਼ਾਇਲ ਫ਼ੋਟੋ
ਵਿਦੇਸ਼ ਮੰਤਰੀ ਨੇ ਦੱਸਿਆ ਕਿ ਅਮਰੀਕਾ ਵਿੱਚ ਸਥਿਤ ਭਾਰਤੀ ਦੂਤਾਵਾਸ ਨੇ ਉਨ੍ਹਾਂ ਨੂੰ 4 ਲੋਕਾਂ ਦੇ ਕਤਲ ਬਾਰੇ ਜਾਣਕਾਰੀ ਦਿੱਤੀ ਹੈ। ਇਨ੍ਹਾਂ 'ਚੋਂ 1 ਨਾਗਰਿਕ ਸੀ, ਜੋ ਕਿ ਅਮਰੀਕਾ 'ਚ ਘੁੰਮਣ ਲਈ ਗਿਆ ਹੋਇਆ ਸੀ।
ਸੁਸ਼ਮਾ ਸਵਰਾਜ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਿਊਯਾਰਕ ਵਿੱਚ ਸਾਡੇ ਕਾਊਂਸਲ ਜਨਰਲ ਸਬੰਧਿਤ ਅਥਾਰਿਟੀ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ।
Last Updated : May 1, 2019, 10:49 AM IST