ਨਵੀਂ ਦਿੱਲੀ: ਲੋਕ ਸਭਾ ਵਿੱਚ ਸੋਮਵਾਰ ਨੂੰ ਨਾਗਰਿਕਤਾ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅਸਮ ਵਿੱਚ ਵੱਖ-ਵੱਖ ਵਿਦਿਆਰਥੀ ਜੱਥੇਬੰਦੀਆਂ ਅਤੇ ਰਾਜ ਦੇ ਆਮ ਲੋਕ ਬਿੱਲ ਦਾ ਵਿਰੋਧ ਕਰ ਰਹੇ ਹਨ। ਅਸਮ ’ਚ ਆਲ ਅਸਮ ਸਟੂਡੈਂਟ ਯੂਨੀਅਨ (AASU) ਨੇ ਮੰਗਲਵਾਰ ਨੂੰ 12 ਘੰਟੇ ਬੰਦ ਦਾ ਸੱਦਾ ਵੀ ਦਿੱਤਾ ਹੈ। ਜਿਸ ਤੋਂ ਬਾਅਦ ਗੁਹਾਟੀ ’ਚ ਮੰਗਲਵਾਰ ਨੂੰ ਦੁਕਾਨਾਂ ਨਹੀਂ ਖੋਲ੍ਹੀਆਂ ਗਈਆਂ।
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ 12 ਘੰਟਿਆਂ ਦਾ ਅਸਮ ਬੰਦ ਜਾਰੀ - citizenship bill pass in lok sabha
ਲੋਕ ਸਭਾ ਵਿੱਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਮਗਰੋਂ ਅਸਮ, ਤ੍ਰਿਪੁਰਾ ਸਮੇਤ ਕਈ ਥਾਵਾਂ 'ਤੇ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਆਸਾਮ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਲੋਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਰੇਲ ਗੱਡੀਆਂ ਨੂੰ ਵੀ ਰੋਕ ਦਿੱਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਡਿਬਰੂਗੜ ਵਿਖੇ ਟਰੱਕ ਨੂੰ ਅੱਗ ਦੇ ਹਵਾਲੇ ਕਰ ਦਿੱਤਾ, ਜਿਸ ਨੂੰ ਲੈ ਕੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਕਾਰਨ ਗੁਵਾਹਾਟੀ, ਡਿਬਰੂਗੜ੍ਹ ਅਤੇ ਕਾਟਨ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਅਸਮ ਤੋਂ ਇਲਾਵਾ ਤ੍ਰਿਪੁਰਾ ਵਿੱਚ ਸਿਟੀਜ਼ਨਸ਼ਿਪ ਸੋਧ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬੰਦ ਦੇ ਸੱਦੇ ਦੇ ਮੱਦੇਨਜ਼ਰ ਅਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।