ਨਵੀਂ ਦਿੱਲੀ: ਈਰਾਨ 'ਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਕਾਰਨ 122 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਕੋਵਿਡ-19 ਦੇ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਦੇਸ਼ 'ਚ ਕੁੱਲ ਗਿਣਤੀ 4,232 ਹੋ ਗਈ ਹੈ। ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 1,972 ਲੋਕਾਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਇਨਫੈਕਸ਼ਨ ਦਾ ਸ਼ਿਕਾਰ ਹੋਏ ਵਿਅਕਤੀਆਂ ਦੀ ਕੁੱਲ ਗਿਣਤੀ 68,192 ਹੋ ਗਈ ਹੈ।
ਕੋਵਿਡ-19: ਈਰਾਨ ਵਿੱਚ 24 ਘੰਟਿਆਂ 'ਚ ਹੋਈ 122 ਲੋਕਾਂ ਦੀ ਮੌਤ
ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 1,972 ਲੋਕਾਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਇਨਫੈਕਸ਼ਨ ਦਾ ਸ਼ਿਕਾਰ ਹੋਏ ਵਿਅਕਤੀਆਂ ਦੀ ਕੁੱਲ ਗਿਣਤੀ 68,192 ਹੋ ਗਈ ਹੈ।
ਫ਼ੋਟੋ
ਇਸ ਦੇ ਨਾਲ ਹੀ ਬੁਲਾਰੇ ਕਿਯਾਨੌਸ਼ ਜਹਾਂਪੌਰ ਨੇ ਟੈਲੀਕਾਨਫਰੰਸਿੰਗ ਰਾਹੀਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 5 ਤੋਂ 8 ਸੂਬਿਆਂ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦੇਖਿਆ ਗਿਆ ਹੈ, ਜਿਸ ਵਿੱਚ ਤਹਿਰਾਨ ਵੀ ਸ਼ਾਮਲ ਹੈ। ਈਰਾਨ ਆਪਣੀ ਅਰਥਵਿਵਸਥਾ ਨੂੰ ਪਟੜੀ ਉੱਤੇ ਲਿਆਉਣ ਲਈ ਘੱਟ ਖ਼ਤਰੇ ਵਾਲੇ ਵਪਾਰਕ ਪਲਾਟਾਂ ਨੂੰ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਈਰਾਨ ਦੇ ਬਾਹਰ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਅਸਲ ਗਿਣਤੀ ਦੱਸੀਆਂ ਜਾ ਰਹੀਆਂ ਮੌਤਾਂ ਤੋਂ ਵਧੇਰੇ ਹੋ ਸਕਦੀ ਹੈ।