ਪੰਜਾਬ

punjab

ETV Bharat / bharat

ਤਾਲਾਬੰਦੀ ਹੱਟਣ ਤੋਂ ਬਾਅਦ ਕੋਰੋਨਾ ਵਿਸਫੋਟ, ਦਿੱਲੀ ਵਿੱਚ ਬਣੇ 14 ਨਵੇਂ ਕੰਟੇਨਮਮੈਂਟ ਜ਼ੋਨ

ਦਿੱਲੀ ਵਿੱਚ ਕੁੱਲ 92 ਕੰਨਟੇਨਮੈਂਟ ਜ਼ੋਨ ਹਨ ਜਿਨ੍ਹਾਂ ਵਿੱਚ 14 ਨਵੇਂ ਕੰਟੇਨਮੈਂਟ ਜ਼ੋਨ ਸ਼ਾਮਲ ਹਨ। ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 12,319 ਤੱਕ ਪਹੁੰਚ ਗਈ ਹੈ।

Corona Virus, new Containment Zone, Delhi updates
Corona Virus, new Containment Zone, Delhi updates

By

Published : May 23, 2020, 11:21 AM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਰਾਜਧਾਨੀ ਦਿੱਲੀ ਦੀ ਸਥਿਤੀ ਦਿਨੋ ਦਿਨ ਬਦਤਰ ਹੁੰਦੀ ਜਾ ਰਹੀ ਹੈ। 22 ਮਈ ਤੱਕ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 14 ਨਵੇਂ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ। ਦਿੱਲੀ ਵਿੱਚ ਹੁਣ ਤੱਕ ਇਕ ਦਿਨ 'ਚ ਇੰਨੇ ਵਧ ਕੰਟੇਨਮੈਂਟ ਜ਼ੋਨ ਨਹੀਂ ਬਣੇ ਸਨ। ਦਿੱਲੀ ਵਿੱਚ ਕੁੱਲ 92 ਕੰਟੇਨਮੈਂਟ ਜ਼ੋਨ ਹਨ, ਜਿਨ੍ਹਾਂ ਵਿੱਚ 14 ਨਵੇਂ ਕੰਟੇਨਮੈਂਟ ਜ਼ੋਨ ਸ਼ਾਮਲ ਹੋ ਗਏ ਹਨ।

ਇਕ ਪਾਸੇ ਦਿੱਲੀ ਵਿਚ ਕੋਰੋਨਾ ਦੀ ਲਾਗ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ। ਦੂਜੇ ਪਾਸੇ, ਦਿੱਲੀ ਵਿੱਚ ਕੋਰੋਨਾ ਕਾਰਨ ਹੋਈਆਂ ਮੌਤਾਂ ਉੱਤੇ ਰਾਜਨੀਤੀ ਸ਼ੁਰੂ ਹੋ ਗਈ ਹੈ। ਕੇਜਰੀਵਾਲ ਸਰਕਾਰ ਕਹਿ ਰਹੀ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਕਾਰਨ 208 ਲੋਕਾਂ ਦੀਆਂ ਜਾਨਾਂ ਗਈਆਂ ਹਨ। ਪਰ, ਨਗਰ ਨਿਗਮ ਦੀ ਮੌਤ ਸਰਟੀਫਿਕੇਟ ਜਾਰੀ ਕਰਨ ਦੀ ਜ਼ਿੰਮੇਵਾਰੀ ਹੈ, ਜੋ ਕਿ 564 ਲੋਕਾਂ ਦੀ ਮੌਤ ਦਾ ਦਾਅਵਾ ਕਰ ਰਹੀ ਹੈ।

ਦਿੱਲੀ ਵਿੱਚ ਪੀੜਤਾਂ ਦੀ ਗਿਣਤੀ 12 ਹਜ਼ਾਰ ਤੋਂ ਪਾਰ

ਕੋਰੋਨਾ ਵਾਇਰਸ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਸ਼ੁੱਕਰਵਾਰ ਨੂੰ ਦਿੱਲੀ ਵਿਚ ਵਧ ਕੇ 208 ਹੋ ਗਈ ਹੈ, ਜਦਕਿ ਇਸ ਲਾਗ ਦੇ 660 ਹੋਰ ਮਾਮਲੇ ਸਾਹਮਣੇ ਆਏ ਹਨ, ਜੋ ਇਕ ਦਿਨ ਵਿੱਚ ਸਭ ਤੋਂ ਵੱਧ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 12,319 ਤੱਕ ਪਹੁੰਚ ਗਈ। ਇਸ ਤੋਂ ਪਹਿਲਾਂ 21 ਮਈ ਨੂੰ ਇਕ ਦਿਨ ਵਿੱਚ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਸਨ, ਜਦੋਂ 571 ਲੋਕਾਂ ਦੇ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ।

ਇਹ ਪਹਿਲੀ ਵਾਰ ਹੈ ਜਦੋਂ ਇਕ ਦਿਨ ਵਿੱਚ ਕੋਵਿਡ -19 ਦੇ 600 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਨੇ ਦੱਸਿਆ ਕਿ ਹੁਣ ਤੱਕ 5,897 ਮਰੀਜ਼ ਠੀਕ ਹੋ ਚੁੱਕੇ ਹਨ, ਜਾਂ ਉਹ ਕਿਤੇ ਹੋਰ ਚਲੇ ਗਏ ਹਨ, ਜਦਕਿ 6,214 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਫੈਕਟਰੀਆਂ ਖੁੱਲ੍ਹਣ ਮਗਰੋਂ ਬੁੱਢੇ ਨਾਲੇ ਦਾ ਪਾਣੀ ਮੁੜ ਹੋਇਆ ਕਾਲਾ

ABOUT THE AUTHOR

...view details