ਮਹਾਂਰਾਸ਼ਟਰ : ਪੁਣੇ ਵਿੱਚ ਇੱਕ ਦਰਦਨਾਕ ਹਾਦਸਾ ਹੋ ਗਿਆ ਹੈ। ਇਥੇ ਇੱਕ ਕੰਧ ਡਿੱਗਣ ਨਾਲ 15 ਲੋਕਾਂ ਦੀ ਮੌਤ ਹੋ ਗਈ ਹੈ। ਇਹ ਮਾਮਲਾ ਕੋਂਢਵਾ ਇਲਾਕੇ ਦਾ ਹੈ। ਬਚਾਅ ਕਾਰਜ ਜਾਰੀ ਹੈ।
ਏਐੱਨਆਈ ਨੇ ਜੋ ਤਸਵੀਰਾਂ ਜਾਰੀ ਕੀਤੀਆਂ ਹਨ, ਉਨ੍ਹਾਂ ਵਿੱਚ ਨਜ਼ਰ ਆ ਰਿਹਾ ਹੈ ਕਿ ਇੱਕ ਸੁਸਾਇਟੀ ਦੇ ਬਾਹਰ ਕਾਫ਼ੀ ਭੀੜ ਹੈ ਅਤੇ ਕਈ ਕਾਰਾਂ ਡਿੱਗੀਆਂ ਹੋਈਆਂ ਦਿਖ ਰਹੀਆਂ ਹਨ, ਬਚਾਅ ਕਰਮੀ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ।
ਜਾਣਕਾਰੀ ਮੁਤਾਬਕ ਮਹਾਂਰਾਸ਼ਟਰ ਵਿੱਚ ਇਸ ਸਮੇਂ ਤੇਜ਼ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸ਼ੁੱਕਰਵਾਰ ਨੂੰ ਮੁੰਬਈ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਸੀ।
ਪੁਣੇ ਵਿੱਚ ਕੰਧ ਡਿੱਗਣ ਨਾਲ 15 ਦੀ ਮੌਤ ਹੋ ਗਈ ਹੈ, ਤੇਜ਼ ਮੀਂਹ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ : ਕਾਂਗਰਸ 'ਚ ਲੱਗੀ ਅਸਤੀਫ਼ਿਆਂ ਦੀ ਝੜੀ
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦਾ ਕਾਰਨ ਉਸਾਰੀ ਦਾ ਕੰਮ ਕਰਨ ਵਾਲੀ ਕੰਪਨੀ ਦੀ ਲਾਪਰਵਾਹੀ ਹੈ। ਮ੍ਰਿਤਕਾਂ ਵਿੱਚ ਜ਼ਿਆਦਾਤਰ ਬਿਹਾਰ ਅਤੇ ਬੰਗਾਲ ਤੋਂ ਆਏ ਮਜ਼ਦੂਰ ਹਨ।