ਸ੍ਰੀਨਗਰ: ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਮੌਲਾਨਾ ਆਜ਼ਾਦ ਰੋਡ 'ਤੇ ਇਕ ਬਾਜ਼ਾਰ ਵਿੱਚ ਅੱਤਵਾਦੀਆਂ ਨੇ ਗ੍ਰੇਨੇਡ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਘੱਟੋ-ਘੱਟ 15 ਲੋਕ ਜ਼ਖਮੀ ਹੋ ਗਏ ਹਨ।
ਜ਼ਖਮੀ ਹੋਏ ਲੋਕਾਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫ਼ਿਲਹਾਲ ਇਲਾਕੇ ਵਿੱਚ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਅਤੇ ਨਾਲ ਹੀ ਸਰਚ ਆਪ੍ਰੇਸ਼ਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ।