ਪੰਜਾਬ

punjab

By

Published : Jun 23, 2020, 11:00 AM IST

ETV Bharat / bharat

ਭਾਰਤ 'ਚ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 15 ਹਜ਼ਾਰ ਮਾਮਲੇ, 312 ਮੌਤਾਂ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 14 ਹਜ਼ਾਰ 933 ਨਵੇਂ ਕੇਸ ਸਾਹਮਣੇ ਆਏ ਹਨ ਅਤੇ 312 ਲੋਕਾਂ ਦੀ ਮੌਤ ਹੋ ਗਈ ਹੈ। ਭਾਰਤ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 4,40, 215 ਹੋ ਗਈ ਹੈ, ਜਦੋਂ ਕਿ 14 ਹਜ਼ਾਰ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਭਾਰਤ 'ਚ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 15 ਹਜ਼ਾਰ ਮਾਮਲੇ
ਭਾਰਤ 'ਚ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 15 ਹਜ਼ਾਰ ਮਾਮਲੇ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 14 ਹਜ਼ਾਰ 933 ਨਵੇਂ ਕੇਸ ਸਾਹਮਣੇ ਆਏ ਹਨ ਅਤੇ 312 ਲੋਕਾਂ ਦੀ ਮੌਤ ਹੋ ਗਈ ਹੈ। ਭਾਰਤ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 4,40, 215 ਹੋ ਗਈ ਹੈ, ਜਦੋਂ ਕਿ 14 ਹਜ਼ਾਰ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਾਮਲੇ 4 ਲੱਖ 40 ਹਜ਼ਾਰ ਨੂੰ ਪਾਰ ਕਰ ਗਏ ਹਨ। ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅਪਡੇਟ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 4,40, 215 ਹੋ ਗਈ ਹੈ। ਇਸ ਵਿੱਚ 14 ਹਜ਼ਾਰ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ 2 ਲੱਖ 48 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਦੇਸ਼ 'ਚ ਹੁਣ ਐਕਟਿਵ ਮਾਮਲਿਆਂ ਦੀ ਗਿਣਤੀ 1, 78,014 ਹੈ।

ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 14 ਹਜ਼ਾਰ 933 ਨਵੇਂ ਕੇਸ ਸਾਹਮਣੇ ਆਏ ਹਨ ਅਤੇ 312 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਤ ਹੈ, ਜਿਥੇ ਮਰੀਜ਼ਾਂ ਦੀ ਕੁਲ ਗਿਣਤੀ 1, 35, 796 ਹੋ ਗਈ ਹੈ, ਜਿਸ ਵਿੱਚ 6283 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 67 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 61 ਹਜ਼ਾਰ ਤੋਂ ਵੱਧ ਐਕਟਿਵ ਮਾਮਲੇ ਹਨ।

ਭਾਰਤ 'ਚ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 15 ਹਜ਼ਾਰ ਮਾਮਲੇ

ਦਿੱਲੀ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁਲ ਗਿਣਤੀ 62 ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਬਿਮਾਰੀ ਕਾਰਨ 2233 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 36 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ। ਇਸ ਵੇਲੇ ਸਰਗਰਮ ਮਾਮਲਿਆਂ ਦੀ ਗਿਣਤੀ 23,820 ਹੈ। ਤਾਮਿਲਨਾਡੂ ਵਿੱਚ ਵੀ ਕੁੱਲ ਮਰੀਜ਼ਾਂ ਦੀ ਗਿਣਤੀ 62 ਹਜ਼ਾਰ ਨੂੰ ਪਾਰ ਕਰ ਗਈ ਹੈ, ਜਿਸ ਵਿੱਚ 794 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਗੁਜਰਾਤ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 27,825 ਹੈ, ਜਿਸ ਵਿੱਚ 1684 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਗੁਜਰਾਤ ਵਿੱਚ ਇਸ ਵੇਲੇ ਸਰਗਰਮ ਮਾਮਲਿਆਂ ਦੀ ਗਿਣਤੀ 6232 ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 18,322 ਹੋ ਗਈ ਹੈ, ਜਿਸ ਵਿੱਚ 569 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਜ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 6152 ਹੈ।

ਪੰਜਾਬ 'ਚ ਵੀ ਕੋਰੋਨਾ ਮਰੀਜ਼ਾ ਦਾ ਆੰਕੜਾ 4235 ਪਹੁੰਚ ਗਿਆ ਹੈ ਜਦੋਂ ਕਿ ਮੌਤਾਂ ਦੀ ਗਿਣਤੀ 101 ਹੋ ਗਈ ਹੈ।

ABOUT THE AUTHOR

...view details