ਪੰਜਾਬ

punjab

ETV Bharat / bharat

ਉੱਤਰ ਪ੍ਰਦੇਸ਼ 'ਚ ਕਹਿਰ ਬਣਿਆ ਹਨ੍ਹੇਰੀ-ਝੱਖੜ, 19 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਤੂਫ਼ਾਨ ਦਾ ਕਹਿਰ, ਹੁਣ ਤੱਕ 19 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਵੱਡੀ ਗਿਣਤੀ ਵਿੱਚ ਲੋਕ ਜ਼ਖ਼ਮੀ ਹਨ। ਇਨ੍ਹਾਂ 'ਚ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਮੌਤਾਂ ਦੀ ਗਿਣਤੀ ਹੋਰ ਵੱਧਣ ਦਾ ਖ਼ਦਸ਼ਾ ਹੈ।

By

Published : Jun 7, 2019, 2:43 PM IST

19 killed in UP

ਲਖਨਊ: ਉਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਹਨ੍ਹੇਰੀ-ਤੂਫ਼ਾਨ ਦਾ ਬੀਤੇ ਦਿਨ ਵੀਰਵਾਰ ਤੋਂ ਕਹਿਰ ਵਰਪਾਇਆ ਹੈ। ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੁਣ ਤੱਕ 19 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਤੇਜ਼ ਤੂਫ਼ਾਨ ਦੇ ਚੱਲਦਿਆ ਕਈ ਲੋਕ ਦਰਖ਼ਤ ਡਿੱਗਣ ਕਾਰਨ ਹਾਦਸੇ ਦੇ ਸ਼ਿਕਾਰ ਹੋ ਗਏ। ਘਰਾਂ ਦੀਆਂ ਕੰਧਾਂ ਤੇ ਟੀਨਾਂ ਲੋਕਾਂ ਉੱਤੇ ਡਿੱਗ ਜਾਣ ਕਾਰਨ ਉਨ੍ਹਾਂ ਦੀ ਜਾਨ ਚਲੀ ਗਈ। ਕਈ ਲੋਕ ਆਕਾਸ਼ੀ ਬਿਜਲੀ ਦੇ ਸ਼ਿਕਾਰ ਹੋ ਗਏ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।

ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਤੂਫ਼ਾਨ ਦਾ ਕਹਿਰ
ਪ੍ਰਦੇਸ਼ ਦੇ ਕਾਸਗੰਜ, ਮੈਨਪੁਰੀ. ਏਟਾ ਸਣੇ ਕਈ ਜ਼ਿਲ੍ਹਿਆਂ 'ਚ ਮੌਤ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਉੱਥੇ ਹੀ ਮੈਨਪੁਰੀ ਵਿੱਚ ਹੁਣ ਤੱਕ ਸੱਭ ਤੋਂ ਵੱਧ 6 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 24 ਤੋਂ ਵੱਧ ਲੋਕ ਜਖ਼ਮੀ ਦੱਸੇ ਜਾ ਰਹੇ ਹਨ। ਕਨੌਜ ਅਤੇ ਮੁਰਾਦਾਬਾਦ ਦੋਹਾਂ ਥਾਂਵਾਂ ਉੱਤੇ 1-1 ਜਾਨ ਤੂਫ਼ਾਨ ਦੀ ਲਪੇਟ ਵਿੱਚ ਆਉਣ ਨਾਲ ਚਲੀ ਗਈ। ਜਖ਼ਮੀ ਕੁਰਾਵਲੀ ਦੇ ਸਿਹਤ ਕੇਂਦਰ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।ਮੌਕੇ 'ਤੇ ਪਹੁੰਚੇ ਐਸ.ਡੀ.ਐਮ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪ੍ਰਭਾਵਿਤ ਇਲਾਕਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਤੋਂ ਪੀੜਤ ਪਰਿਵਾਰਾਂ ਨੇ ਜਲਦ ਮਦਦ ਪਹੁੰਚਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹਨ।

ABOUT THE AUTHOR

...view details