ਪੰਜਾਬ

punjab

ETV Bharat / bharat

1984 ਸਿੱਖ ਵਿਰੋਧੀ ਦੰਗਾ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ਼, ਜੁਲਾਈ 'ਚ ਮੁੜ ਹੋਵੇਗੀ ਸੁਣਵਾਈ

1984 ਸਿੱਖ ਵਿਰੋਧੀ ਦੰਗਾ ਮਾਮਲੇ 'ਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਰਾਹਤ ਨਾ ਦਿੰਦਿਆਂ ਉਸ ਦੀ ਅਗਾਉਂ ਜ਼ਮਾਨਤ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ ਅਤੇ ਜੁਲਾਈ 'ਚ ਮੁੜ ਸੁਣਵਾਈ ਕਰਨ ਦਾ ਫ਼ੈਸਲਾ ਸੁਣਾਇਆ ਹੈ।

1984 ਸਿੱਖ ਵਿਰੋਧੀ ਦੰਗਾ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ਼, ਜੁਲਾਈ 'ਚ ਮੁੜ ਹੋਵੇਗੀ ਸੁਣਵਾਈ
1984 anti-Sikh riots: SC refuses to grant interim bail to Sajjan Kumar

By

Published : May 13, 2020, 3:33 PM IST

ਨਵੀਂ ਦਿੱਲੀ: 1984 ਸਿੱਖ ਵਿਰੋਧੀ ਦੰਗਿਆਂ 'ਤੇ ਸੱਜਣ ਕੁਮਾਰ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਰਾਹਤ ਨਾ ਦਿੰਦਿਆਂ ਉਸ ਦੀ ਅਗਾਉਂ ਜ਼ਮਾਨਤ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੇ ਸਿਹਤ ਦੇ ਅਧਾਰ 'ਤੇ ਜ਼ਮਾਨਤ ਮੰਗੀ ਸੀ। ਪਟੀਸ਼ਨ ਨੂੰ ਖ਼ਾਰਜ ਕਰਦਿਆਂ ਸੁਪਰੀਮ ਕੋਰਟ ਨੇ ਜੁਲਾਈ 'ਚ ਮੁੜ ਸੁਣਵਾਈ ਕਰਨ ਦਾ ਫ਼ੈਸਲਾ ਸੁਣਾਇਆ ਹੈ।

ਜਸਟਿਸ ਸ਼ਰਦ ਅਰਵਿੰਦ ਬੋਬੜੇ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਸੱਜਣ ਕੁਮਾਰ ਨੂੰ ਹਪਸਤਾਲ 'ਚ ਭਰਤੀ ਹੋਣ ਦੀ ਗੱਲ ਨੂੰ ਬੇਲੋੜਾ ਦੱਸਦਿਆਂ ਉਸ ਦੀ ਪਟੀਸ਼ਨ ਨੂੰ ਖ਼ਾਰਜ ਕੀਤਾ ਹੈ।

ਦੱਸਣਯੋਗ ਹੈ ਕਿ 1984 'ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਦੌਰਾਨ ਦੇਸ਼ ਭਰ 'ਚ ਸਿੱਖਾਂ ਦੇ ਵਿਰੁੱਧ ਹਿੰਸਾ ਭੜਕੀ ਸੀ। ਇਸ ਤੋਂ ਬਾਅਦ ਦਿੱਲੀ 'ਚ ਹੋਏ ਦੰਗਿਆਂ ਦੇ ਮਾਮਲੇ 'ਚ ਸਾਬਕਾ ਕਾਂਗਰਸੀ ਨੇਤਾ ਅਤੇ ਸਾਬਕਾ ਸੰਸਦ ਰਹਿ ਚੁੱਕੇ ਸੱਜਣ ਕੁਮਾਰ ਨੂੰ ਕੋਰਟ ਨੇ ਦੋਸ਼ੀ ਮੰਨਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ABOUT THE AUTHOR

...view details