ਨਵੀਂ ਦਿੱਲੀ: ਸੁਪਰੀਮ ਕੋਰਟ ਨੇ 1984 ਦੇ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਸੁਣਵਾਈ ਦੌਰਾਨ ਕਿਹਾ ਕਿ ਦੋਸ਼ੀ ਸੱਜਣ ਕੁਮਾਰ ਵੀਰਵਾਰ ਨੂੰ ਏਮਜ਼ ਹਸਪਤਾਲ ਬੋਰਡ ਅੱਗੇ ਪੇਸ਼ ਹੋਵੇਗਾ। ਸੁਪਰੀਮ ਕੋਰਟ ਨੇ ਹਸਪਤਾਲ ਅਥਾਰਟੀ ਨੂੰ 7 ਦਿਨਾਂ ਵਿੱਚ ਇੱਕ ਵਿਸਥਾਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
1984 ਸਿੱਖ ਨਸਲਕੁਸ਼ੀ: ਸੁਪਰੀਮ ਕੋਰਟ ਨੇ 7 ਦਿਨਾਂ 'ਚ ਦੋਸ਼ੀ ਸੱਜਣ ਕੁਮਾਰ ਦੀ ਰਿਪੋਰਟ ਦੇਣ ਦੇ ਦਿੱਤੇ ਹੁਕਮ - ਦੋਸ਼ੀ ਸੱਜਣ ਕੁਮਾਰ
1984 ਦੇ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਦੋਸ਼ੀ ਸੱਜਣ ਕੁਮਾਰ ਦੀ 7 ਦਿਨਾਂ 'ਚ ਪੂਰੀ ਸਿਹਤ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਅਦਾਲਤ ਨੇ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 14 ਫਰਵਰੀ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
1984 ਸਿੱਖ ਨਸਲਕੁਸ਼ੀ ਮਾਮਲਾ
ਅਦਾਲਤ ਨੇ ਉਮਰ ਕੈਦ ਦੀ ਸਜ਼ਾ ਪਾਏ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 14 ਫਰਵਰੀ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਕਿਹਾ ਕਿ ਉਹ ਗਰਮੀਆਂ ਦੀ ਛੁੱਟੀਆਂ ਦੌਰਾਨ ਉਸ ਦੀ ਜ਼ਮਾਨਤ ਪਟਿਸ਼ਨ 'ਤੇ ਸੁਣਵਾਈ ਕਰੇਗਾ। ਮੈਡੀਕਲ ਆਧਾਰ 'ਤੇ ਅੰਤਰਿਮ ਜ਼ਮਾਨਤ ਦੀ ਬੇਨਤੀ ਕਰਨ ਵਾਲੇ ਸੱਜਣ ਕੁਮਾਰ ਨੂੰ 17 ਦਸੰਬਰ, 2018 ਨੂੰ ਦਿੱਲੀ ਹਾਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।