ਨਵੀਂ ਦਿੱਲੀ: ਕਾਂਗਰਸੀ ਆਗੂ ਸੈਮ ਪਿਤਰੋਦਾ ਵਲੋਂ 1984 ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਸਿੱਖ ਪੀੜਤਾਂ ਦੇ ਮਨ ਵਿੱਚ ਕਾਫ਼ੀ ਰੋਸ ਵੇਖਿਆ ਗਿਆ ਹੈ। ਇਸ ਦੇ ਚੱਲਦਿਆਂ ਪੀੜਤਾਂ ਨੇ ਵੱਡੀ ਗਿਣਤੀ 'ਚ 24 ਅਕਬਰ ਰੋਡ ਵਿਖੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਦੇ ਸਾਹਮਣੇ ਰੋਸ਼ ਮੁਜ਼ਾਹਰਾ ਕੀਤਾ।
ਸੈਮ ਪਿਤਰੋਦਾ ਦੇ ਬਿਆਨ ਤੋਂ 84 ਦੇ ਪੀੜਤਾਂ ਨੇ ਕੀਤਾ ਰੋਸ ਮੁਜ਼ਾਹਰਾ - national news
ਕਾਂਗਰਸੀ ਆਗੂ ਸੈਮ ਪਿਤਰੋਦਾ ਵਲੋਂ 1984 ਸਿੱਖ ਕਤਲੇਆਮ ਨੂੰ ਲੈ ਕੇ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਸਿੱਖ ਪੀੜਤਾਂ 'ਚ ਭਾਰੀ ਗੁੱਸਾ ਹੈ। ਇਸ ਤੋਂ ਨਾਰਾਜ਼ ਸਿੱਖ ਪੀੜਤਾਂ ਨੇ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕਰਦਿਆਂ ਸੈਮ ਪਿਤਰੋਦਾ ਨੂੰ ਕਾਂਗਰਸ ਪਾਰਟੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।
ਉੱਥੇ ਹੀ ਸੈਮ ਪਿਤੋਰਦਾ ਦੇ ਬਿਆਨ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਇਸ ਬਿਆਨ ਨਾਲ ਸਪਸ਼ਟ ਹੋ ਜਾਂਦਾ ਹੈ, ਕਿ 34 ਸਾਲ ਪਹਿਲਾਂ ਸਿੱਖਾਂ ਪ੍ਰਤੀ ਜੋ ਜ਼ਹਿਰ ਰਾਜੀਵ ਗਾਂਧੀ ਦੇ ਮਨ ਵਿੱਚ ਸੀ ਉਹ ਹੀ ਜ਼ਹਿਰ ਰਾਹੁਲ ਗਾਂਧੀ ਦੇ ਮਨ ਵਿੱਚ ਹੈ।
ਸਿਰਸਾ ਨੇ ਕਿਹਾ ਕਿ ਸਿੱਖਾਂ ਪ੍ਰਤੀ ਕਾਂਗਰਸ ਦੀ ਮਾਨਸਿਕਤਾ ਬਿਲਕੁਲ ਨਹੀਂ ਬਦਲੀ ਹੈ, ਰਾਹੁਲ ਵੀ ਆਪਣੇ ਪਿਤਾ ਦੇ ਨਕਸ਼ੇ ਕਦਮਾਂ ਤੇ ਚੱਲ ਰਿਹਾ ਹੈ। ਜ਼ਿਕਰੋਯਗ ਹੈ ਕਿ ਪਿਛਲੇ ਦਿਨੀਂ ਕਾਂਗਰਸੀ ਆਗੂ ਸੈਮ ਪਿਤਰੋਦਾ ਵਲੋਂ 1984 ਸਿੱਖ ਪੀੜਤਾਂ ਬਾਰੇ ਵਿਵਾਦਿਤ ਬਿਆਨ ਦਿੱਤਾ ਸੀ ''1984 ਮੇਂ ਜੋ ਹੂਆ ਸੋ ਹੁਆ'', ਜਿਸ ਨੂੰ ਲੈ ਕੇ ਸਿਆਸਤ ਭੱਖ ਗਈ।