ਨਵੀਂ ਦਿੱਲੀ: 1984 ਵਿੱਚ ਹੋਏ ਸਿੱਖ ਕਤਲੇਆਮ ਨੂੰ ਲੈ ਕੇ ਦਿੱਲੀ ਘੱਟਗਿਣਤੀ ਕਮਿਸ਼ਨ ਇੱਕ ਅਧਿਐਨ ਕਰਵਾਉਣ ਜਾ ਰਿਹਾ ਹੈ। ਇਸ ਅਧਿਐਨ ਰਾਹੀਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਸਿੱਖ ਕਤਲੇਆਮ ਦੇ ਪੀੜਤ ਕਿਵੇਂ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ ਤੇ ਉਨ੍ਹਾਂ ਨੂੰ ਕਿਸ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
'84 ਪੀੜਤਾਂ ਦੀ ਸਥਿਤੀ ਦਾ ਅਧਿਐਨ ਕਰਵਾਏਗਾ ਘੱਟ ਗਿਣਤੀ ਕਮਿਸ਼ਨ - sikh riots
1984 ਸਿੱਖ ਕਤਲੇਆਮ ਦੇ ਪੀੜਤਾਂ ਦੀ ਸਥਿਤੀ ਦਾ ਦਿੱਲੀ ਘੱਟਗਿਣਤੀ ਕਮਿਸ਼ਨ ਵੱਲੋਂ ਅਧਿਐਨ ਕਰਵਾਇਆ ਜਾਵੇਗਾ।
ਇਸ ਸਬੰਧੀ ਘੱਟਗਿਣਤੀ ਕਮਿਸ਼ਨ ਦੇ ਪ੍ਰਧਾਨ ਜਫ਼ਰੁਲ ਇਸਲਾਮ ਖ਼ਾਨ ਨੇ ਦੱਸਿਆ ਕਿ ਉਹ ਪਤਾ ਲਾਉਣਾ ਚਾਹੁੰਦੇ ਹਨ ਕਿ ਮੌਜੂਦ ਸਮੇਂ ਵਿੱਚ ਸਿੱਖ ਕਤਲੇਆਮ ਦੇ ਪੀੜਤ ਕਿਵੇਂ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ, ਉਨ੍ਹਾਂ ਨੂੰ ਮੁਆਵਜ਼ਾ ਮਿਲਿਆ ਹੈ ਜਾਂ ਨਹੀਂ ?
ਦਿੱਲੀ ਘੱਟਗਿਣਤੀ ਕਮਿਸ਼ਨ 1984 ਕਤਲੇਆਮ ਦੇ ਪੀੜਤਾਂ ਦੀ ਸਥਿਤੀ ਦਾ ਅਧਿਐਨ ਯੂਨੀਵਰਸਿਟੀ, ਖ਼ੋਜ ਸੰਸਥਾਨ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਵੱਲੋਂ ਕਰਵਾਇਆ ਜਾ ਸਕਦਾ ਹੈ। ਇਹ ਕਮਿਸ਼ਨ ਅਧਿਐਨ ਕਰਵਾਉਣ ਲਈ ਵੱਖ-ਵੱਖ ਯੂਨੀਵਰਸਿਟੀ, ਖੋਜ ਸੰਸਥਾਵਾਂ ਤੇ ਗ਼ੈਰ ਸਰਕਾਰੀ ਸੰਗਠਨਾਂ ਨੂੰ ਅਰਜ਼ੀ ਦੇਣ ਲਈ ਕਹੇਗਾ। ਅਰਜ਼ੀ ਮਿਲਣ ਤੋਂ ਬਾਅਦ, ਕਮਿਸ਼ਨ ਫ਼ੈਸਲਾ ਕਰੇਗਾ ਕਿ ਇਹ ਕਿਸ ਨੂੰ ਅਧਿਐਨ ਕਰਨ ਦੀ ਜਿੰਮੇਵਾਰੀ ਦਿੱਤੀ ਜਾਵੇਗੀ। ਅਧਿਐਨ ਤੋਂ ਬਾਅਦ ਇਹ ਪਤਾ ਲਗੇਗਾ ਕਿ ਕਮਿਸ਼ਨ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਕੀ ਕਦਮ ਚੁੱਕੇ ਜਾਣਗੇ।