ਪੰਜਾਬ

punjab

ETV Bharat / bharat

ਉੱਤਰ ਪ੍ਰਦੇਸ਼ ਚ 2 ਟਰੱਕਾਂ ਵਿਚਾਲੇ ਟੱਕਰ, 24 ਪਰਵਾਸੀ ਮਜ਼ਦੂਰਾਂ ਦੀ ਮੌਤ - 24 migrants killed in road accident

ਉੱਤਰ ਪ੍ਰਦੇਸ਼ ਦੇ ਔਰੱਈਆ ਜ਼ਿਲ੍ਹੇ ਵਿੱਚ ਅੱਜ ਤੜਕੇ 2 ਟਰੱਕਾਂ ਵਿਚਾਲੇ ਟੱਕਰ ਹੋ ਗਈ ਜਿਸ ਵਿੱਚ 24 ਪਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਫ਼ੋਟੋ।
ਫ਼ੋਟੋ।

By

Published : May 16, 2020, 10:44 AM IST

ਔਰੱਈਆ: ਉੱਤਰ ਪ੍ਰਦੇਸ਼ ਦੇ ਔਰੱਈਆ ਜ਼ਿਲ੍ਹੇ ਵਿੱਚ ਅੱਜ ਤੜਕੇ 2 ਟਰੱਕਾਂ ਵਿਚਾਲੇ ਟੱਕਰ ਹੋ ਗਈ ਜਿਸ ਵਿੱਚ 24 ਪਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਸਾਰੇ ਫਰੀਦਾਬਾਦ ਤੋਂ ਆਪਣੇ-ਆਪਣੇ ਘਰਾਂ ਨੂੰ ਪਰਤ ਰਹੇ ਸਨ। ਇਸ ਹਾਦਸੇ ਵਿੱਚ 15 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ, ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਉੱਤਰ ਪ੍ਰਦੇਸ਼ ਚ 2 ਟਰੱਕਾਂ ਵਿਚਾਲੇ ਟੱਕਰ

ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਨੂੰ ਸੈਫਈ ਰੈਫਰ ਕਰ ਦਿੱਤਾ ਗਿਆ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਵੀ ਮੌਕੇ ਉੱਤੇ ਪਹੁੰਚ ਗਏ ਹਨ। ਰਾਹਤ ਅਤੇ ਬਚਾਅ ਦਾ ਕੰਮ ਚੱਲ ਰਿਹਾ ਹੈ। ਪੁਲਿਸ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਉੱਤਰ ਪ੍ਰਦੇਸ਼ ਚ 2 ਟਰੱਕਾਂ ਵਿਚਾਲੇ ਟੱਕਰ

ਔਰੱਈਆ ਦੇ ਜ਼ਿਲ੍ਹਾ ਮੈਜਿਸਟਰੇਟ ਅਭਿਸ਼ੇਕ ਸਿੰਘ ਮੁਤਾਬਕ ਇਸ ਹਾਦਸੇ ਵਿੱਚ ਹੁਣ ਤੱਕ 24 ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ। ਕੁੱਲ 35 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿਚੋਂ 15 ਨੂੰ ਸੈਫਈ ਰੈਫਰ ਕਰ ਦਿੱਤਾ ਗਿਆ ਹੈ। 20 ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਚਸ਼ਮਦੀਦ ਗਵਾਹਾਂ ਮੁਤਾਬਕ ਡੀਸੀਐਮ ਸੜਕ ਉੱਤੇ ਖੜ੍ਹਾ ਸੀ, ਤਦ ਹੀ ਟਰੱਕ ਨੇ ਉਸ ਵਿੱਚ ਟੱਕਰ ਮਾਰ ਦਿੱਤੀ।

ABOUT THE AUTHOR

...view details