ਪੰਜਾਬ

punjab

ਯੂਪੀ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ 24 ਲੋਕ ਮਿਲੇ ਕੋਰੋਨਾ ਪੌਜ਼ੀਟਿਵ

By

Published : Aug 18, 2020, 10:44 AM IST

ਯੂਪੀ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 20 ਅਗਸਤ ਤੋਂ ਸ਼ੁਰੂ ਹੋਵੇਗਾ। ਅਜਿਹੇ 'ਚ ਇਥੇ ਸਾਵਧਾਨੀ ਦੇ ਤੌਰ 'ਤੇ ਸਕੱਤਰੇਤ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ। ਜਿਸ 'ਚ 24 ਲੋਕ ਕੋਰੋਨਾ ਪੌਜ਼ੀਟਿਵ ਪਾਏ ਗਏ।

ਯੂਪੀ ਵਿਧਾਨ ਸਭਾ
ਯੂਪੀ ਵਿਧਾਨ ਸਭਾ

ਲਖਨਊ: ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 622 ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ। ਇਨ੍ਹਾਂ ਵਿੱਚੋਂ 24 ਕਰਮਚਾਰੀਆਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ 'ਚ ਸ਼ਾਮਲ ਹੋਣ ਵਾਲੇ ਸਾਰੇ ਵਿਧਾਇਕਾਂ ਅਤੇ ਉਨ੍ਹਾਂ ਦੇ ਸਟਾਫ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ।

ਯੂਪੀ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 20 ਅਗਸਤ ਨੂੰ ਸ਼ੁਰੂ ਹੋਣ ਵਾਲਾ ਹੈ, ਜਿਸ ਦੇ ਮੱਦੇਨਜ਼ਰ ਸਕੱਤਰੇਤ ਦੇ 622 ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਕੋਰੋਨਾ ਵਾਇਰਸ ਦੀ ਜਾਂਚ ਸੋਮਵਾਰ ਸਵੇਰ ਤੋਂ ਅਸੈਂਬਲੀ ਦੇ ਅੰਦਰ ਸ਼ੁਰੂ ਹੋਈ, ਜੋ ਦੇਰ ਸ਼ਾਮ ਤੱਕ ਜਾਰੀ ਰਹੀ। ਇਸ ਜਾਂਚ 'ਚ ਸਾਰੇ ਵਿਭਾਗ ਕੋਰੋਨਾ ਟੈਸਟ ਰਿਪੋਰਟ ਵਿੱਚ, 24 ਲੋਕਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਏ ਸਾਰੇ ਵਿਧਾਇਕਾਂ ਅਤੇ ਉਨ੍ਹਾਂ ਦੇ ਨਿੱਜੀ ਸਟਾਫ ਦੀ ਜਾਂਚ ਸੰਬੰਧੀ ਇੱਕ ਮੀਟਿੰਗ ਕੀਤੀ ਅਤੇ ਢੁਕਵੀਂ ਹਦਾਇਤਾਂ ਦਿੱਤੀਆਂ।

ਕੋਰੋਨਾ ਟੈਸਟ ਰਿਪੋਰਟ ਵਿੱਚ, 24 ਲੋਕਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਏ ਸਾਰੇ ਵਿਧਾਇਕਾਂ ਅਤੇ ਉਨ੍ਹਾਂ ਦੇ ਨਿੱਜੀ ਸਟਾਫ ਦੀ ਜਾਂਚ ਸੰਬੰਧੀ ਇੱਕ ਮੀਟਿੰਗ ਕੀਤੀ ਅਤੇ ਢੁਕਵੀਂ ਹਦਾਇਤਾਂ ਦਿੱਤੀਆਂ।

ਉੱਤਰ ਪ੍ਰਦੇਸ਼ 'ਚ ਕੋਰੋਨਾ ਵਾਇਰਸ ਸਬੰਧੀ ਹਲਾਤ ਬੇਹਦ ਭਿਆਨਕ ਹੁੰਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਇੱਕਲੇ ਲਖਨਊ 'ਚ 595 ਲੋਕ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਥੇ 8 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਲਖਨਊ ਦੇ ਹਸਪਤਾਲਾਂ ਵਿੱਚ 7 ਹਜ਼ਾਰ 223 ਲੋਕ ਜ਼ੇਰੇ ਇਲਾਜ ਹਨ।

ਸੂਬੇ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 50 ,893 ਹੈ। ਹੁਣ ਤੱਕ 1, 04, 808 ਕੋਰੋਨਾ ਸੰਕਰਮਿਤ ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉੱਤਰ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 4 ,186 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,376 ਲੋਕ ਸਿਹਤਯਾਬ ਹੋਏ ਹਨ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 69 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਇਥੇ ਕੋਰੋਨਾ ਵਾਇਰਸ ਕਾਰਨ ਤਕਰੀਬਨ 2,515 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ABOUT THE AUTHOR

...view details