ਪੰਜਾਬ

punjab

ਕੋਵਿਡ-19: ਦੇਸ਼ 'ਚ 24 ਘੰਟਿਆਂ 'ਚ 83 ਮੌਤਾਂ, 2573 ਨਵੇਂ ਮਾਮਲੇ

By

Published : May 4, 2020, 7:47 PM IST

ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 42,836 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 1389 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਵਾਇਰਸ ਨਾਲ ਪਿਛਲੇ 24 ਘੰਟਿਆਂ ਵਿੱਚ 83 ਲੋਕਾਂ ਦੀ ਜਾਨ ਗਈ ਹੈ।

ਕੋਰੋਨਾ
ਕੋਰੋਨਾ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਲੌਕਡਾਊਨ ਦੇ ਬਾਵਜੂਦ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 43 ਹਜ਼ਾਰ ਦੇ ਕਰੀਬ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2573 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 83 ਲੋਕਾਂ ਦੀ ਮੌਤ ਹੋਈ ਹੈ।

ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 42,836 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 1389 ਲੋਕਾਂ ਦੀ ਮੌਤ ਵੀ ਹੋਈ ਹੈ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ ਮਰੀਜ਼ਾਂ ਵਿੱਚੋਂ 11,762 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਭਾਰਤ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੇ 29,685 ਐਕਟਿਵ ਮਾਮਲੇ ਹਨ।

ਦੱਸਣਯੋਗ ਹੈ ਕਿ ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਇਹ ਖ਼ਤਰਨਾਕ ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਕਹਿਰ ਢਾਹ ਰਿਹਾ ਹੈ। ਜੌਨ ਹੌਪਕਿਨਜ਼ ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਹੁਣ ਤੱਕ ਵਿਸ਼ਵ ਭਰ ਵਿੱਚ 3,524,429 ਲੋਕ ਇਸ ਦੀ ਲਾਗ ਤੋਂ ਪੀੜਤ ਹਨ ਅਤੇ 247,838 ਲੋਕਾਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ।

ABOUT THE AUTHOR

...view details