ਹੈਦਰਾਬਾਦ: ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੇਂਦਰੀ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਅਸੀਂ ਦਿੱਲੀ ਦੇ ਸਾਰੇ ਹਸਪਤਾਲਾਂ ਨੂੰ ਚੰਗੀ ਕੁਆਲਟੀ ਦੇ ਆਇਸੋਲੇਸ਼ਨ ਵਾਲੇ ਵਾਰਡਾਂ ਨੂੰ ਵਿਕਸਤ ਕਰਨ ਦੀ ਬੇਨਤੀ ਕੀਤੀ ਹੈ, ਤਾਂ ਜੋ ਕੋਰੋਨਾ ਵਾਇਰਸ ਦੇ ਹੋਰ ਕੇਸ ਸਾਹਮਣੇ ਆਉਣ 'ਤੇ ਹਸਪਤਾਲ ਪਹਿਲਾਂ ਤੋਂ ਹੀ ਤਿਆਰ ਰਹੇ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਹੋਲੀ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।
ਦੱਸਣਯੋਗ ਹੈ ਕਿ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਬੁੱਧਵਾਰ ਨੂੰ ਦਿੱਲੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਕੋਰੋਨਾ ਵਾਇਰਸ ਅਤੇ ਇਸ ਦੀਆਂ ਤਿਆਰੀਆਂ ਲਈ ਬੈਠਕ ਕੀਤੀ।
ਬੀਜੇਪੀ ਪ੍ਰਧਾਨ ਜੇਪੀ ਨੱਡਾ ਨੇ ਵੀ ਕਿਹਾ, "ਦੁਨੀਆ ਕੋਰੋਨਾ ਵਾਇਰਸ ਨਾਲ ਜੂਝ ਰਹੀ ਹੈ। ਦੇਸ਼ ਅਤੇ ਸਿਹਤ ਵਿਭਾਗ ਇਸ ਵਾਇਰਸ ਨੂੰ ਰੋਕਣ ਲਈ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ, ਇਸ ਸਾਲ ਮੈਂ ਨਾ ਤਾਂ ਹੋਲੀ ਦਾ ਤਿਉਹਾਰ ਮਨਾਵਾਂਗਾ ਅਤੇ ਨਾ ਹੀ ਹੋਲੀ ਦੇ ਸਮਾਰੋਹ ਦਾ ਆਯੋਜਨ ਕਰਾਂਗਾ। ਸੁਰੱਖਿਅਤ ਰਹੋ, ਸਿਹਤਮੰਦ ਰਹੋ।"
ਕੋਰੋਨਾ ਵਾਇਰਸ 'ਤੇ ਬੋਲਦਿਆਂ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਕਿਹਾ ਕਿ ਅਸੀਂ ਸਾਰੇ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਅਸੀਂ ਸਾਰੇ ਪ੍ਰਬੰਧ ਕਰ ਲਏ ਹਨ। ਕਰਨਾਟਕ ਦੇ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।