ਪੰਜਾਬ

punjab

ETV Bharat / bharat

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 28,498 ਨਵੇਂ ਮਾਮਲੇ, 553 ਦੀ ਹੋਈ ਮੌਤ

ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 9,06,752 ਹੋ ਗਈ ਹੈ। ਹੁਣ ਤੱਕ 23,727 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

ਫ਼ੋਟੋ।
ਫ਼ੋਟੋ।

By

Published : Jul 15, 2020, 7:31 AM IST

ਨਵੀਂ ਦਿੱਲੀ: ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ ਕੋਰੋਨਾ ਦੇ 28,498 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 553 ਲੋਕਾਂ ਦੀ ਮੌਤ ਹੋ ਗਈ ਹੈ।

ਇਨ੍ਹਾਂਣ ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 9,06,752 ਹੋ ਗਈ ਹੈ। ਇਨ੍ਹਾਂ ਵਿਚੋਂ 3,11,565 ਮਾਮਲੇ ਐਕਟਿਵ ਹਨ ਅਤੇ 5,71,460 ਪੀੜਤ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਗਏ ਹਨ। ਹੁਣ ਤੱਕ 23,727 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

ਰਾਜਧਾਨੀ ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 1606 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 35 ਲੋਕਾਂ ਦੀ ਮੌਤ ਹੋਈ ਹੈ ਜਿਸ ਤੋਂ ਬਾਅਦ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1,15,346 ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 3446 ਤੱਕ ਪਹੁੰਚ ਗਿਆ ਹੈ।

ਮੰਗਲਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਦੇ 6741 ਨਵੇਂ ਕੇਸ ਸਾਹਮਣੇ ਆਏ ਅਤੇ 213 ਮੌਤਾਂ ਦਰਜ ਕੀਤੀਆਂ ਗਈਆਂ ਗਈਆਂ। ਸੂਬੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 2,67,665 ਹੋ ਗਈ ਹੈ ਅਤੇ 10,695 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਤੇਲੰਗਾਨਾ ਕੋਰੋਨਾ ਵਾਇਰਸ ਦੇ 1524 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1161 ਮਰੀਜ਼ ਠੀਕ ਹੋਏ ਤੇ 10 ਲੋਕਾਂ ਦੀ ਮੌਤ ਹੋ ਗਈ। ਰਾਜ ਵਿੱਚ ਪੀੜਤਾਂ ਦੀ ਕੁਲ ਗਿਣਤੀ 37,745 ਹੋ ਗਈ ਹੈ। ਇਨ੍ਹਾਂ ਵਿਚੋਂ 24,840 ਲੋਕ ਠੀਕ ਹੋ ਚੁੱਕੇ ਹਨ ਅਤੇ 375 ਲੋਕਾਂ ਦੀ ਮੌਤ ਹੋ ਗਈ ਹੈ।

ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 340 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 9 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8511 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2635 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 213 ਲੋਕਾਂ ਦੀ ਮੌਤ ਹੋਈ ਹੈ।

ABOUT THE AUTHOR

...view details