ਮੰਡੀ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇੱਕ ਕਾਰ ਦੇ ਖੱਡ 'ਚ ਡਿੱਗਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਜ਼ੋਨਲ ਹਸਪਤਾਲ ਮੰਡੀ ਵਿਖੇ ਦਾਖਲ ਕਰਵਾਇਆ ਗਿਆ ਹੈ।
ਹਿਮਾਚਲ: ਪੰਡੋਹ ਡੈਮ ਨੇੜੇ ਖੱਡ 'ਚ ਡਿੱਗੀ ਕਾਰ, 3 ਦੀ ਮੌਤ - three people died and three injured in pandoh dam
ਚੰਬਾ ਤੋਂ ਕੁੱਲੂ ਜਾ ਰਹੀ ਕਾਰ ਪੰਡੋਹ ਡੈਮ ਦੇ ਨੇੜੇ ਬੇਕਾਬੂ ਹੋ ਕੇ ਖੱਡ 'ਚ ਜਾ ਡਿੱਗੀ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਫ਼ੋਟੋ
ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੀ ਰਾਤ ਕਰੀਬ 12.15 ਵਜ੍ਹੇ ਵਾਪਰਿਆ। ਮੰਡੀ ਦੇ ਐਸਪੀ ਗੁਰਦੇਵ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।