ਨਵੀਂ ਦਿੱਲੀ : ਰਾਜਧਾਨੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਆਏ ਦਿਨ ਸੋਨੇ ਦੀ ਤਸਕਰੀ ਦੇ ਮਾਮਲੇ ਘਟਣ ਦੀ ਬਜਾਏ ਵਧਦੇ ਜਾ ਰਹੇ ਹਨ। ਇਸ ਦੇ ਲਈ ਤਸਕਰਾਂ ਵੱਲੋਂ ਨਵੇਂ-ਨਵੇਂ ਤਰੀਕੇ ਇਸਤੇਮਾਲ ਕੀਤੇ ਜਾ ਰਹੇ ਹਨ।
ਇਸ ਕੜੀ ਤਹਿਤ ਕਸਟਮ ਵਿਭਾਗ ਨੇ ਹਵਾਈ ਅੱਡੇ ਉੱਤੇ ਇੱਕ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਆਪਣੀ ਜੀਂਸ ਵਿੱਚ ਕਈ ਸਾਰੀਆਂ ਜੇਬਾਂ ਬਣਵਾਈਆਂ ਸਨ। ਜਦੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਇਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਸੋਨਾ ਬਰਾਮਦ ਹੋਇਆ।
96 ਲੱਖ ਰੁਪਏ ਦਾ ਸੋਨਾ ਬਰਾਮਦ
ਕਸਟਮ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਅਮਨਦੀਪ ਸਿੰਘ ਨੇ ਦੱਸਿਆ ਕਿ ਬੈਂਕਾਕ ਤੋਂ ਟਰਮਿਨਲ 3 ਉੱਤੇ ਇੱਕ ਫ਼ਲਾਇਟ ਆਈ। ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ ਗ੍ਰੀਨ ਚੈਨਲ ਕੋਲ ਰੋਕਿਆ ਗਿਆ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਉਸ ਵਿਅਕਤੀ ਦੀ ਪੈਂਟ ਵਿੱਚ ਕਈ ਸਾਰੇ ਜੇਬਾਂ ਵਿੱਚ ਸੋਨਾ ਬਰਾਮਦ ਹੋਇਆ ।
ਬਰਾਮਦ ਕੀਤੇ ਗਏ ਸੋਨੇ ਦਾ ਕੁੱਲ ਵਜ਼ਨ 3 ਕਿਲੋ ਸੀ ਅਤੇ ਅੰਤਰ ਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਲਗਭਗ 96 ਲੱਖ ਰੁਪਏ ਹੈ। ਮੁਲਜ਼ਮ ਇੱਕ ਭਾਰਤੀ ਨਾਗਰਿਕ ਹੈ ਅਤੇ ਅਧਿਕਾਰੀਆਂ ਵੱਲੋਂ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਜਾਰੀ ਹੈ।