ਗੁਜਰਾਤ: ਨਦੀਆਡ ਦੇ ਪ੍ਰਗਤੀ ਨਗਰ ਖੇਤਰ ਵਿੱਚ ਸ਼ੁੱਕਰਵਾਰ ਦੀ ਰਾਤ ਨੂੰ ਭਾਰੀ ਮੀਂਹ ਕਾਰਨ 3 ਮੰਜ਼ਿਲਾਂ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਜੱਦ ਕਿ ਮਲਬੇ ਵਿੱਚ ਫਸੇ 9 ਲੋਕਾਂ ਨੂੰ ਬਚਾ ਲਿਆ ਗਿਆ ਹੈ। ਜਖ਼ਮੀ ਲੋਕਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਗੁਜਰਾਤ 'ਚ 3 ਮੰਜ਼ਿਲਾ ਇਮਾਰਤ ਡਿੱਗੀ, ਦਰਦਨਾਕ ਹਾਦਸੇ 'ਚ 4 ਦੀ ਮੌਤ - ਭਾਰੀ ਮੀਂਹ
ਗੁਜਰਾਤ 'ਚ 3 ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ ਜੱਦ ਕਿ ਮਲਬੇ ਵਿੱਚ ਫਸੇ 9 ਲੋਕਾਂ ਨੂੰ ਬਚਾ ਲਿਆ ਗਿਆ ਹੈ। ਜਖ਼ਮੀ ਲੋਕਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
building collapsed in gujrat
ਘਟਨਾ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹੈ। ਇਹ ਖਦਸ਼ਾ ਹੈ ਕਿ ਕੁਝ ਹੋਰ ਲੋਕ ਮਲਬੇ ਹੇਠਾਂ ਫਸੇ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਦੱਸਣਯੋਗ ਹੈ ਕਿ ਮਰਨ ਵਾਲਿਆਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਇਸ ਇਮਾਰਤ ਵਿੱਚ ਪੰਜ ਪਰਿਵਾਰ ਰਹਿੰਦੇ ਸਨ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਵਾਪਰਿਆ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ ਦੁਪਹਿਰ ਤੋਂ ਦੇਰ ਰਾਤ ਤੱਕ ਪਏ ਭਾਰੀ ਮੀਂਹ ਕਾਰਨ ਇਹ ਹਾਦਸਾ ਹੋਇਆ ਹੈ।
ਕੌਮਾਂਤਰੀ ਨਗਰ ਕੀਰਤਨ ਦਾ ਰੂਪਨਗਰ ਪੁੱਜਣ 'ਤੇ ਭਰਵਾਂ ਸਵਾਗਤ, ਅਗਲੇ ਪੜਾਅ ਲਈ ਰਵਾਨਾ