ਪੁਲਵਾਮਾ: ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ ਹਿਜਬੁਲ ਮੁਜਾਹੀਦੀਨ ਦੇ ਤਿੰਨ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉੱਥੇ ਅੱਤਵਾਦੀ ਲੁਕੇ ਹੋਏ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਨੂੰ ਵੇਖ ਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਉੱਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।