ਪੰਜਾਬ

punjab

ETV Bharat / bharat

ਜੰਮੂ-ਕਸ਼ਮੀਰ: ਸ਼ੋਪੀਆਂ 'ਚ 3 ਅੱਤਵਾਦੀ ਢੇਰ, ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ - ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ

ਜੰਮੂ ਅਤੇ ਕਸ਼ਮੀਰ ਦੇ ਸ਼ੋਪੀਆਂ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਤੁਰਕਵੰਗਮ ਖੇਤਰ ਵਿੱਚ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਮਾਰੇ ਗਏ ਹਨ। ਦੂਜੇ ਪਾਸੇ ਤੰਗਧਾਰ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ।

ਫ਼ੋਟੋ।
ਫ਼ੋਟੋ।

By

Published : Jun 16, 2020, 9:48 AM IST

ਸ੍ਰੀਨਗਰ: ਜੰਮੂ ਅਤੇ ਕਸ਼ਮੀਰ ਦੇ ਸ਼ੋਪੀਆਂ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਤੁਰਕਵੰਗਮ ਖੇਤਰ ਵਿੱਚ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰੇ ਗਏ ਹਨ।

ਮਾਰੇ ਗਏ ਅੱਤਵਾਦੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਲਾਕੇ ਵਿਚ ਹੋਰ ਅੱਤਵਾਦੀ ਲੁਕੇ ਹੋ ਸਕਦੇ ਹਨ ਇਸ ਲਈ ਸਰਚ ਆਪ੍ਰੇਸ਼ਨ ਜਾਰੀ ਹੈ।

ਜਾਣਕਾਰੀ ਮੁਤਾਬਕ ਇਹ ਮੁਕਾਬਲਾ ਮੰਗਲਵਾਰ ਸਵੇਰੇ 5 ਵਜੇ ਸ਼ੁਰੂ ਹੋਇਆ ਜਦੋਂ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਹ ਮੁਕਾਬਲਾ ਆਰਮੀ ਸੀਆਈਪੀਐਫ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੀ ਸਾਂਝੀ ਟੀਮ ਦੁਆਰਾ ਕੀਤਾ ਗਿਆ ਸੀ।

ਸਵੇਰੇ ਲਗਭਗ 6.30 ਵਜੇ ਫਾਇਰਿੰਗ ਰੁਕਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਤੋਂ ਬਾਅਦ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਮਿਲੀਆਂ। ਅੱਤਵਾਦੀਆਂ ਕੋਲੋਂ ਦੋ ਏ ਕੇ 47 ਅਤੇ ਇਕ ਇਨਸਾਸ ਰਾਈਫਲ ਵੀ ਬਰਾਮਦ ਕੀਤੀ ਗਈ ਹੈ।

ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ

ਜੰਮੂ ਕਸ਼ਮੀਰ ਤੋਂ ਹੀ ਇੱਕ ਹੋਰ ਘਟਨਾ ਤੰਗਧਾਰ ਸੈਕਟਰ ਤੋਂ ਸਾਹਮਣੇ ਆਈ ਹੈ। ਇਥੇ ਪਾਕਿਸਤਾਨ ਵੱਲੋਂ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਕੀਤੀ ਗਈ ਹੈ। ਪਾਕਿਸਤਾਨ ਨੇ ਮੰਗਲਵਾਰ ਤੜਕੇ ਇਸ ਜੰਗਬੰਦੀ ਦੀ ਉਲੰਘਣਾ ਨੂੰ ਅੰਜ਼ਾਮ ਦਿੱਤਾ ਸੀ। ਸਰਹੱਦ ਪਾਰੋਂ ਗੋਲੀਬਾਰੀ ਤੋਂ ਬਾਅਦ ਭਾਰਤੀ ਫੌਜ ਵੀ ਜਵਾਬੀ ਕਾਰਵਾਈ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੀ 12 ਜੂਨ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਮੁਰਾਨ ਪਿੰਡ ਵਿਚ ਵਿਸ਼ਾਲ ਘੇਰਾਬੰਦੀ ਕੀਤੀ ਗਈ ਸੀ। ਦਹਿਸ਼ਤਗਰਦਾਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਮੁਰਾਨ ਪਿੰਡ ਵਿਚ 55 ਆਰਆਰ, 183 ਬੀਆਰ ਸੀਆਰਪੀਐਫ (ਕੇਂਦਰੀ ਰਿਜ਼ਰਵ ਪੁਲਿਸ ਫੋਰਸ) ਅਤੇ ਐਸਓਜੀ ਸਣੇ ਸਰਕਾਰੀ ਬਲਾਂ ਦੀ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਚਲਾਈ।

ABOUT THE AUTHOR

...view details