ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਕੇਸਾਂ ਦੀ ਹਰ ਪੱਧਰ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ, ਪ੍ਰਧਾਨ ਮੰਤਰੀ ਦਫਤਰ, ਕੈਬਨਿਟ ਸਕੱਤਰੇਤ ਤੋਂ ਲੈ ਕੇ ਸਿਹਤ ਮੰਤਰਾਲੇ ਅਤੇ ਸਬੰਧਤ ਮੰਤਰਾਲਿਆਂ ਤੱਕ, ਕੈਬਨਿਟ ਸਕੱਤਰ ਵੀ ਇਸ ਮਾਮਲੇ ‘ਤੇ ਪੂਰੀ ਨਜ਼ਰ ਰੱਖ ਰਹੇ ਹਨ। ਉਨ੍ਹਾਂ ਅੱਜ ਇੱਕ ਪ੍ਰੈਸ ਕਾਨਫਰੰਸ ਜ਼ਰੀਏ ਕੋਰੋਨਾ ਵਾਇਰਸ ਬਾਰੇ ਮੰਤਰੀਆਂ ਦੇ ਗੁਰੱਪ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ।
ਡਾ. ਹਰਸ਼ਵਰਧਨ ਨੇ ਕਿਹਾ ਕਿ ਭਾਰਤ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ। ਤਿੰਨਾਂ ਨੂੰ ਕੇਰਲ ਵਿੱਚ ਰੱਖਿਆ ਗਿਆ ਹੈ। ਉਹ ਸਾਰੇ ਚੀਨ ਦੇ ਵੁਹਾਨ ਤੋਂ ਆਏ ਸਨ. ਇਨ੍ਹਾਂ ਵਿੱਚੋਂ ਦੋ ਦੀ ਰਿਪੋਰਟ ਹੁਣ ਨੇਗੇਟਿਵ ਹੈ ਤੇ ਤਿੰਨਾਂ ਦੀ ਹਾਲਤ ਠੀਕ ਹੈ।
ਹਰਸ਼ਵਰਧਨ ਨੇ ਦੱਸਿਆ ਕਿ ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਚੀਨ ਵਿੱਚ ਕੋਰੋਨਾ ਵਾਇਰਸ ਦੇ 48,206 ਮਾਮਲੇ ਸਾਹਮਣੇ ਆਏ ਹਨ। ਚੀਨ ਵਿਚ ਕੋਰੋਨਾ ਵਾਇਰਸ ਕਾਰਨ 1310 ਮੌਤਾਂ ਹੋ ਚੁੱਕੀਆਂ ਹਨ। ਚੀਨ ਤੋਂ ਬਾਹਰ 28 ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੇ 570 ਕੇਸ ਪਾਏ ਗਏ ਹਨ।