ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਸ਼ਾਲੀਮਾਰ ਬਾਗ 'ਚ ਸ਼ਨੀਵਾਰ ਨੂੰ ਇੱਕ ਘਰ ਵਿੱਚ ਭਿਆਨਕ ਅਚਾਨਕ ਅੱਗ ਲੱਗ ਗਈ। ਇਸ ਹਾਦਸੇ 'ਚ 3 ਔਰਤਾਂ ਦੀ ਮੌਤ ਹੋ ਗਈ, ਜਦਕਿ ਤਿੰਨ ਬੱਚਿਆਂ ਸਮੇਤ ਛੇ ਲੋਕਾਂ ਨੂੰ ਬਚਾ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਸ਼ਾਮ ਵੇਲੇ ਸ਼ਾਲੀਮਾਰ ਬਾਗ 'ਚ ਪੁਲਿਸ ਟੀਮ ਰੋਜ਼ਾਨਾਂ ਵਾਂਗ ਗਸ਼ਤ 'ਤੇ ਸੀ। ਇਸ ਦੌਰਾਨ ਪੁਲਿਸ ਟੀਮ ਦੇ ਐੱਸਐਚਓ ਨੂੰ ਇਲਾਕੇ ਦੇ BQ ਬੱਲਾਕ ਦੇ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਘਟਨਾ ਦੀ ਜਾਣਕਾਰੀ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਬਚਾਅ ਕਾਰਜ ਸ਼ੁਰੂ ਕੀਤਾ। ਇਸ ਦੌਰਾਨ ਤਿੰਨ ਬੱਚਿਆਂ ਸਮੇਤ ਛੇ ਲੋਕਾਂ ਨੂੰ ਬਚਾ ਲਿਆ ਗਿਆ। ਜ਼ਖਮੀਆਂ ਨੂੰ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।