ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਭਾਰਤ ਸਰਕਾਰ ਸਖ਼ਤ ਕਦਮ ਚੁੱਕ ਰਹੀ ਹੈ। ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਉੱਥੇ ਹੀ ਰਾਜਧਾਨੀ ਦਿੱਲੀ ਵਿੱਚ ਨਿਜ਼ਾਮੂਦੀਨ ਇਲਾਕੇ ਤੋਂ 300 ਦੇ ਕਰੀਬ ਲੋਕਾਂ ਨੂੰ ਕੋਰੋਨਾ ਨਾਲ ਸੰਬੰਧਤ ਸ਼ੱਕ ਦੇ ਆਧਾਰ 'ਤੇ ਜਾਂਚ ਦੇ ਲਈ ਹਸਪਤਾਲ ਲਿਜਾਇਆ ਗਿਆ ਹੈ। ਇਸ ਦੇ ਨਾਲ ਹੀ ਕਰੀਬ ਇੱਕ ਹਜ਼ਾਰ ਲੋਕਾਂ ਨੂੰ ਕੁਆਰੰਟੀਨ ਕਰ ਕੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਕੋਵਿਡ-19: ਨਿਜ਼ਾਮੂਦੀਨ ਇਲਾਕੇ ਤੋਂ ਮਿਲੇ ਕੋਰੋਨਾ ਦੇ 300 ਸ਼ੱਕੀ, 1000 ਕੁਆਰੰਟੀਨ
ਕੋਰੋਨਾ ਵਾਇਰਸ ਨੂੰ ਲੈ ਕੇ ਨਿਜ਼ਾਮੂਦੀਨ ਇਲਾਕੇ ਤੋਂ 300 ਦੇ ਕਰੀਬ ਲੋਕਾਂ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਦੇ ਲਈ ਹਸਪਤਾਲ ਲਿਜਾਇਆ ਗਿਆ ਹੈ।
ਦਰਅਸਲ ਨਿਜ਼ਾਮੂਦੀਨ ਦਰਗਾਹ ਵਿੱਚ ਬੀਤੇ ਸ਼ੁਕਰਵਾਰ ਨੂੰ 1500 ਲੋਕਾਂ ਦਾ ਜਲਸਾ ਆਯੋਜਿਤ ਕੀਤਾ ਗਿਆ ਸੀ। ਜਿਸ ਵਿੱਚ 1500 ਲੋਕਾਂ ਦੇ ਸ਼ਾਮਲ ਹੋਣ ਦੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਇਲਾਕੇ ਵਿੱਚ ਭਾਰੀ ਪੁਲਿਸ ਨੂੰ ਤੈਨਾਤ ਕਰ ਦਿੱਤਾ ਗਿਆ ਹੈ। ਪੂਰੇ ਇਲਾਕੇ ਨੂੰ ਸੀਲ ਕਰ ਨਿਗਰਾਨੀ ਵਿੱਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੀਸੀਟੀਵੀ ਰਾਹੀਂ ਲੋਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ।
ਇਸ ਜਲਸੇ ਵਿੱਚ 1500 ਲੋਕ ਸ਼ਾਮਲ ਹੋਏ ਸਨ, ਜਿਨ੍ਹਾਂ ਵਿਚੋਂ 300 ਲੋਕਾਂ ਨੂੰ ਸ਼ੱਕ ਦੇ ਆਧਾਰ 'ਤੇ ਹਸਪਤਾਲ ਭੇਜਿਆ ਗਿਆ ਹੈ ਅਤੇ 1000 ਲੋਕਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਦੱਸਦਈਏ ਕਿ ਦਿੱਲੀ ਵਿੱਚ ਹੁਣ ਤੱਕ ਇਸ ਮਹਾਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ 72 ਪਹੁੰਚ ਗਈ ਹੈ ਅਤੇ 2 ਮਰੀਜ਼ਾਂ ਦੀ ਮੌਤ ਹੋ ਗਈ ਹੈ।