ਪੰਜਾਬ

punjab

ETV Bharat / bharat

ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 32,538 ਮਾਮਲੇ ਕੀਤੇ ਗਏ ਦਰਜ, 666 ਲੋਕਾਂ ਦੀ ਗਈ ਜਾਨ - ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ

ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 10,02,707 ਤੱਕ ਪਹੁੰਚ ਗਿਆ ਹੈ ਅਤੇ 25595 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਫ਼ੋਟੋ।
ਫ਼ੋਟੋ।

By

Published : Jul 17, 2020, 7:08 AM IST

ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 32,538 ਮਾਮਲੇ ਸਾਹਮਣੇ ਆਏ ਹਨ ਅਤੇ 666 ਲੋਕਾਂ ਦੀ ਮੌਤ ਹੋਈ ਹੈ। ਇਸ ਨਾਲ ਹੁਣ ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 10,02,707 ਤੱਕ ਪਹੁੰਚ ਗਿਆ ਹੈ ਅਤੇ 25595 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਸਮੇਂ 3,41,477 ਕੋਰੋਨਾ ਦੇ ਮਾਮਲੇ ਐਕਟਿਵ ਹਨ ਅਤੇ 6,35,245 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।

ਮਹਾਰਾਸ਼ਟਰ ਵਿੱਚ ਕੋਵਿਡ-19 ਦੇ ਸਭ ਤੋਂ ਵੱਧ 8,641 ਨਵੇਂ ਕੇਸ ਦਰਜ ਕੀਤੇ ਗਏ ਅਤੇ ਇਸ ਦੇ ਨਾਲ ਹੀ ਰਾਜ ਵਿੱਚ ਪੀੜਤ ਲੋਕਾਂ ਦੀ ਕੁੱਲ ਸੰਖਿਆ 2,84,281 ਹੋ ਗਈ ਹੈ। ਇਸ ਵਾਇਰਸ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 11,194 ਹੋ ਗਈ ਹੈ। 1,58,140 ਲੋਕ ਸਿਹਤਯਾਬ ਹੋ ਗਏ ਹਨ ਅਤੇ 1,14,907 ਮਾਮਲੇ ਐਕਟਿਵ ਹਨ।

ਰਾਜਧਾਨੀ ਦਿੱਲੀ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 1,652 ਨਵੇਂ ਕੇਸ ਦਰਜ ਕੀਤੇ ਗਏ ਹਨ ਜਿਸ ਕਾਰਨ ਕੋਰੋਨਾ ਪੀੜਤਾਂ ਦੀ ਗਿਣਤੀ 1.18 ਲੱਖ ਤੋਂ ਪਾਰ ਪਹੁੰਚ ਗਈ ਹੈ। ਦਿੱਲੀ ਦੇ ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 58 ਲੋਕਾਂ ਦੀ ਮੌਤ ਹੋ ਗਈ ਹੈ। ਇਹ ਲਗਾਤਾਰ ਛੇਵਾਂ ਦਿਨ ਹੈ ਜਦੋਂ ਕੋਵਿਡ-19 ਦੇ ਨਵੇਂ ਕੇਸ 1,000-2000 ਦੇ ਵਿਚਕਾਰ ਸਾਹਮਣੇ ਆਏ ਹਨ।

ਸਿਹਤ ਵਿਭਾਗ ਦੇ ਅਨੁਸਾਰ ਇਸ ਤੋਂ ਇੱਕ ਦਿਨ ਪਹਿਲਾਂ ਕੋਰੋਨਾ ਦੇ 17,407 ਅਤੇ 17,807 ਮਾਮਲੇ ਸਾਹਮਣੇ ਆ ਰਹੇ ਹਨ। ਰਾਸ਼ਟਰੀ ਰਾਜਧਾਨੀ ਵਿੱਚ 23 ਜੂਨ ਨੂੰ ਸਭ ਤੋਂ ਵੱਧ 3994 ਸੰਕਰਮਣ ਦੇ ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਨੂੰ ਦਿੱਲੀ ਵਿੱਚ ਮਰਨ ਵਾਲਿਆਂ ਦੀ ਗਿਣਤੀ 3,487 ਸੀ। ਵੀਰਵਾਰ ਦੇ ਬੁਲੇਟਿਨ ਵਿਚ ਦੱਸਿਆ ਗਿਆ ਹੈ ਕਿ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,545 ਹੋ ਗਈ ਹੈ ਅਤੇ ਪੀੜਤ ਲੋਕਾਂ ਦੀ ਕੁੱਲ ਗਿਣਤੀ 1,18,645 ਹੋ ਗਈ ਹੈ।

ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 298 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 9 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9094 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2587 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 230 ਲੋਕਾਂ ਦੀ ਮੌਤ ਹੋਈ ਹੈ।

ABOUT THE AUTHOR

...view details