ਪੰਜਾਬ

punjab

ETV Bharat / bharat

ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਤੋਂ ਪਾਰ, 273 ਮੌਤਾਂ

ਸਿਹਤ ਮੰਤਰਾਲੇ ਮੁਤਾਬਕ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 8,356 ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 909 ਮਾਮਲੇ ਸਾਹਮਣੇ ਆਏ ਹਨ ਅਤੇ 34 ਲੋਕਾਂ ਦੀ ਮੌਤ ਹੋਈ ਹੈ।

ਕੋਰੋਨਾ
ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਤੋ ਪਾਰ

By

Published : Apr 12, 2020, 9:26 AM IST

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 273 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੀ 8 ਹਜ਼ਾਰ ਤੋਂ ਪਾਰ ਹੋ ਗਈ ਹੈ।

ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 8,356 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 909 ਮਾਮਲੇ ਸਾਹਮਣੇ ਆਏ ਹਨ ਅਤੇ 34 ਲੋਕਾਂ ਦੀ ਮੌਤ ਹੋਈ ਹੈ। ਕੁੱਝ ਰਾਹਤ ਵਾਲੀ ਖ਼ਬਰ ਹੈ ਕਿ ਹੁਣ ਤੱਕ 716 ਲੋਕਾਂ ਦਾ ਸਫ਼ਲ ਇਲਾਜ ਵੀ ਕੀਤਾ ਗਿਆ ਹੈ।

ਕੋਰੋਨਾ ਦੇ ਖਤਰੇ ਨਾਲ ਨਜਿੱਠਣ ਲਈ ਦੇਸ਼ ਵਿੱਚ 14 ਅਪ੍ਰੈਲ ਤੱਕ ਤਾਲ਼ਾਬੰਦੀ ਲਾਗੂ ਹੈ। ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਵਿਰੁੱਧ ਰਣਨੀਤੀ ਬਣਾਉਣ ਅਤੇ ਤਾਲਾਬੰਦੀ 'ਚ ਵਿਸਥਾਰ ਬਾਰੇ ਵਿਚਾਰ ਚਰਚਾ ਕੀਤੀ।

ਕੇਂਦਰ ਸਰਕਾਰ ਵੱਲੋਂ ਲੌਕਡਾਊਨ 'ਚ ਵਾਧੇ ਦਾ ਅਜੇ ਤੱਕ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ, ਪਰ ਪੰਜਾਬ ਸਣੇ ਦੇਸ਼ ਦੇ 6 ਸੂਬਿਆਂ ਨੇ 30 ਅਪ੍ਰੈਲ ਤੱਕ ਤਾਲਾਬੰਦੀ ਵਧਾਉਣ ਦਾ ਐਲਾਨ ਕਰ ਦਿੱਤਾ ਹੈ।

ABOUT THE AUTHOR

...view details