ਪੰਜਾਬ

punjab

ETV Bharat / bharat

ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 37,148 ਨਵੇਂ ਮਾਮਲੇ, 587 ਦੀ ਹੋਈ ਮੌਤ - ਭਾਰਤ 'ਚ ਕੋਰੋਨਾ ਦੇ 37,148 ਨਵੇਂ ਮਾਮਲੇ

ਭਾਰਤ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 11,55,191 ਤੱਕ ਪਹੁੰਚ ਗਿਆ ਹੈ ਅਤੇ ਮ੍ਰਿਤਕਾਂ ਦੀ ਕੁੱਲ ਗਿਣਤੀ 28084 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 37,148 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 587 ਲੋਕਾਂ ਦੀ ਮੌਤ ਹੋਈ ਹੈ।

ਫ਼ੋਟੋ।
ਫ਼ੋਟੋ।

By

Published : Jul 22, 2020, 7:27 AM IST

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 37,148 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 587 ਲੋਕਾਂ ਦੀ ਮੌਤ ਹੋਈ ਹੈ।

ਇਨ੍ਹਾਂ ਮਾਮਲਿਆਂ ਤੋਂ ਬਾਅਦ ਭਾਰਤ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 11,55,191 ਤੱਕ ਪਹੁੰਚ ਗਿਆ ਹੈ ਅਤੇ ਮ੍ਰਿਤਕਾਂ ਦੀ ਕੁੱਲ ਗਿਣਤੀ 28084 ਹੋ ਗਈ ਹੈ।

ਸਿਹਤ ਮੰਤਰਾਲੇ ਦੇ ਵਿਸ਼ੇਸ਼ ਕਾਰਜ ਅਧਿਕਾਰੀ ਰਾਜੇਸ਼ ਭੂਸ਼ਣ ਨੇ ਕਿਹਾ ਹੈ ਕਿ ਅੱਜ ਵੀ ਭਾਰਤ ਵਿਚ ਪ੍ਰਤੀ ਮਿਲੀਅਨ ਆਬਾਦੀ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 837 ਹੈ ਜੋ ਕਿ ਵਿਸ਼ਵ ਦੇ ਵੱਡੇ ਦੇਸ਼ਾਂ ਨਾਲੋਂ ਕਿਤੇ ਘੱਟ ਹੈ। ਇਸ ਸਾਲ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅਮਰਨਾਥ ਯਾਤਰਾ ਰੱਦ ਕਰ ਦਿੱਤੀ ਗਈ ਹੈ।

ਮੰਗਲਵਾਰ ਨੂੰ ਦਿੱਲੀ ਵਿੱਚ ਫਿਰ ਨਵੇਂ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ। ਨਵੇਂ ਮਰੀਜ਼ਾਂ ਦੀ ਗਿਣਤੀ ਸੋਮਵਾਰ ਨੂੰ 1000 ਤੋਂ ਘੱਟ ਸੀ ਪਰ ਮੰਗਲਵਾਰ ਨੂੰ ਇਹ ਫਿਰ ਵਧ ਗਈ। ਬੀਤੇ ਦਿਨ 1349 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 27 ਲੋਕਾਂ ਦੀ ਮੌਤ ਹੋ ਗਈ ਹੈ।

ਮਹਾਰਾਸ਼ਟਰ ਵਿਚ ਕੋਵਿਡ-19 ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸੂਬੇ ਵਿੱਚ ਛੇਵੇਂ ਦਿਨ 8000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਸੂਬੇ ਵਿੱਚ ਪੀੜਤਾਂ ਦੀ ਕੁੱਲ ਗਿਣਤੀ 3 ਲੱਖ 27 ਹਜ਼ਾਰ 31 ਹੋ ਗਈ ਹੈ।

ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 381 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 1 ਮਰੀਜ਼ ਦੀ ਮੌਤ ਹੋਈ ਹੈ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10889 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 3237 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 263 ਲੋਕਾਂ ਦੀ ਮੌਤ ਹੋਈ ਹੈ।

ABOUT THE AUTHOR

...view details