ਹੈਦਰਾਬਾਦ: ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਬਲਾਤਕਾਰ ਤੋਂ ਬਾਅਦ ਸਾੜ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਦੇਸ਼ਭਰ ਵਿੱਚ ਲੋਕਾਂ 'ਚ ਰੋਸ ਪਾਇਆਂ ਜਾ ਰਿਹਾ ਹੈ। ਉੱਥੇ ਹੀ ਪੁਲਿਸ ਨੇ ਇਸ ਮਾਮਲੇ 'ਚ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਰੋਂ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਹੈਦਰਾਬਾਦ ਮਾਮਲਾ: ਨਿਆਂਇਕ ਹਿਰਾਸਤ ਵਿੱਚ ਭੇਜੇ ਗਏ 4 ਦੋਸ਼ੀ - ਗੈਂਗਰੇਪ ਕਤਲ ਮਾਮਲਾ
ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 4 ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।
ਇਸ ਮਾਮਲੇ ਵਿੱਚ ਸ਼ਾਦਨਗਰ ਬਾਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਡਾਕਟਰ ਨਾਲ ਬਲਾਤਕਾਰ ਕਰਨ ਵਾਲੇ ਚਾਰੇ ਮੁਲਜ਼ਮਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਕਾਨੂੰਨੀ ਮਦਦ ਨਹੀਂ ਦਿੱਤੀ ਜਾਵੇਗੀ। ਉੱਧਰ ਤੇਲੰਗਾਨਾ ਦੇ ਰਾਜਪਾਲ ਡਾ. ਤਮਿਲਿਸਈ ਸੁੰਦਰਰਾਜਨ ਨੇ ਸ਼ਨਿੱਚਰਵਾਰ ਨੂੰ ਮ੍ਰਿਤਕਾ ਡਾਕਟਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਜ਼ਿਕਰਯੋਗ ਹੈ ਕਿ ਹੈਦਰਾਬਾਦ ਦੇ ਸਮਸ਼ਾਬਾਦ ਨੇੜੇ ਇੱਕ ਖਾਲੀ ਖੇਤਰ ਵਿੱਚ ਕੁਝ ਦਰਿੰਦਿਆਂ ਨੇ ਮਹਿਲਾ ਡਾਕਟਰ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਜਿਸ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਉਸ ਦੇ ਸ਼ਰੀਰ 'ਤੇ ਤੇਲ ਛਿੜਕ ਕੇ ਜਲਾ ਦਿੱਤਾ ਗਿਆ। ਇਸ ਦੌਰਾਨ ਮੁਲਜ਼ਮਾਂ ਨੇ ਉਸ ਦੀ ਲਾਸ਼ ਨੂੰ ਸਾੜ ਕੇ ਇਕ ਪੁੱਲ ਹੇਠਾਂ ਸੁੱਟ ਦਿੱਤਾ ਸੀ। ਹੈਦਰਾਬਾਦ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਟਰੱਕ ਡਰਾਈਵਰ ਅਤੇ ਕਲੀਨਰ ਹਨ। ਇਨ੍ਹਾਂ ਨੇ ਸ਼ਰਾਬ ਪੀਣ ਤੋਂ ਬਾਅਦ ਮਹਿਲਾ ਡਾਕਟਰ ਨੂੰ 7 ਘੰਟੇ ਤਕ ਬੰਦੀ ਬਣਾ ਕੇ ਕਥਿਤ ਸਮੂਹਕ ਬਲਾਤਕਾਰ ਕੀਤਾ ਸੀ।